ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਹੌਜ਼ਰੀ ਕਾਰੋਬਾਰੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਗੁਜਰਾਤ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੌਂਟੀ ਕਰਾਲੋ ਦੇ ਮੈਨੇਜਰ ਕਮਲ ਭਾਟੀਆ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸੰਬੰਧੀ ਧਰਿੰਦਰਾ ਗੌਤਮ ਕੁਮਾਰ ਕਵਿਤਾ ਵਾਸੀ ਗੁਜਰਾਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਉਕਤ ਕਥਿਤ ਦੋਸ਼ੀਆਂ ਨੂੰ ਸਾਮਾਨ ਭੇਜਿਆ ਸੀ, ਪਰ ਉਨ੍ਹਾਂ ਦੀ ਬਕਾਇਆ ਰਕਮ 17 ਲੱਖ 63544 ਅਦਾ ਨਹੀਂ ਕੀਤੀ, ਜਦੋਂ ਉਨ੍ਹਾਂ ਨੇ ਉਨ੍ਹਾਂ ਪਾਸੋਂ ਰਕਮ ਦੀ ਮੰਗ ਕੀਤੀ ਤਾਂ ਦੋਸ਼ੀਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |