10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

2027 ਦੀਆਂ ਚੋਣਾਂ 'ਚ ਕਾਂਗਰਸ ਦੀ ਜਿੱਤ ਲਈ ਇੰਟਕ ਅਹਿਮ ਭੂਮਿਕਾ ਨਿਭਾਏਗੀ-ਐਸ.ਪੀ.ਐਸ. ਗਿੱਲ <br/>

Ad Position 21
No active advertisement
ਅਜੀਤ ਡੈਸਕ 27-05-2026
ਭਾਮੀਆਂ ਕਲਾਂ, 26 ਮਈ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਲੁਧਿਆਣਾ ਦਿਹਾਤੀ ਦੇ ਪ੍ਰਧਾਨ ਐਸ.ਪੀ.ਐਸ. ਗਿੱਲ ਨੇ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਇੰਟਕ ਮਜ਼ਦੂਰ ਵਰਗ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਇੰਟਕ ਹਮੇਸ਼ਾ ਹੀ ਮਜ਼ਦੂਰਾਂ ਦੇ ਹੱਕਾਂ, ਸਮਾਜਿਕ ਨਿਆਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਕਰਦੀ ਰਹੇਗੀ | ਐਸ.ਪੀ.ਐਸ. ਗਿੱਲ ਨੇ ਮਜ਼ਦੂਰ ਵਰਗ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰ ਵਰਗ ਜਿੱਥੇ ਰੁਜ਼ਗਾਰ ਲਈ ਭਟਕ ਰਿਹਾ ਹੈ, ਉਥੇ ਹੀ ਕੰਮ ਕਰਨ ਉਪਰੰਤ ਤਨਖਾਹਾਂ, ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਸਮੇਂ ਦੀ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸੰਗਠਨ ਦੇ ਵਰਕਰ ਜ਼ਮੀਨੀ ਪੱਧਰ 'ਤੇ ਲਗਾਤਾਰ ਸਰਗਰਮ ਹਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਵਚਨਬੱਧ ਹਨ |

Ad Position 22
No active advertisement
ਪਿਛਲੀ ਖ਼ਬਰ ਬਸੰਤ ਨਗਰ ਸ਼ਿਮਲਾਪੁਰੀ ਦੀ ਸੰਗਤ ਨੇ ਠੰਢੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਲਗਾਇਆ <br/> ਅਗਲੀ ਖ਼ਬਰ ਪੰਜਾਬ 'ਚ ਧੱਕੇਸ਼ਾਹੀ ਕਰ ਰਹੇ 'ਆਪ' ਆਗੂਆਂ ਦਾ ਹਾਲ ਪੱਛਮੀ ਬੰਗਾਲ ਵਿਚਲੇ ਟੀ.ਐਮ.ਸੀ. ਤੋਂ ਵੀ ਹੋਵੇਗਾ ਮਾੜਾ-ਬਿੱਟੂ
Ad Position 24