10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੇਂਦਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤਾ ਜਾ ਰਿਹਾ ਵਾਧਾ ਨਿੰਦਣਯੋਗ-ਪਵਨ ਦੀਵਾਨ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਜਤਿੰਦਰ ਭੰਬੀ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਾਰ-ਵਾਰ ਵਾਧੇ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਥੋੜੇ੍ਹ ਦਿਨ ਵਿਚ ਚਾਰ ਵਾਧਿਆਂ ਰਾਹੀਂ ਪ੍ਰਤੀ ਲੀਟਰ ਲਗਭਗ 7.5 ਰੁਪਏ ਦੇ ਕੁੱਲ ਵਾਧੇ ਨੇ ਜਿੱਥੇ ਲੋਕਾਂ ਨੂੰ ਹੈਰਾਨ ਕੀਤਾ ਉਥੇ ਹੀ ਮਹਿੰਗਾਈ 'ਚ ਵੀ ਭਾਰੀ ਵਾਧਾ ਕੀਤਾ ਹੈ | ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਵਿੱਤੀ ਸਾਲ 2025-26 ਦੌਰਾਨ ਓ.ਐਮ.ਸੀਜ਼ ਨੇ ਕੁੱਲ 77,280.65 ਕਰੋੜ ਰੁਪਏ ਦਾ ਸ਼ਾਨਦਾਰ ਮੁਨਾਫ਼ਾ ਦਰਜ ਕੀਤਾ, ਜਿਹੜੇ ਪਿਛਲੇ ਸਾਲ ਦੇ ਮੁਕਾਬਲੇ ਲਗਭਗ 130 ਫ਼ੀਸਦੀ ਵੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (ਓ.ਐਮ.ਸੀਜ਼) ਭਾਰੀ ਮੁਨਾਫ਼ੇ ਕਮਾ ਰਹੀਆਂ ਹਨ ਅਤੇ ਆਮ ਲੋਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦੇਸ਼ ਵਿਚ ਈਾਧਨ ਦੀਆਂ ਕੀਮਤਾਂ ਵਧ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜਦੋਂ ਕੱਚੇ ਤੇਲ ਦੀ ਕੀਮਤ ਘਟਦੀ ਹੈ, ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘਟਣੀਆਂ ਚਾਹੀਦੀਆਂ ਹਨ, ਪਰ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧਾ ਕਰਕੇ ਆਮ ਲੋਕਾਂ ਤੇ ਦਬਾਅ ਬਣਾਉਣ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ | ਦੀਵਾਨ ਨੇ ਸਰਕਾਰ ਤੋਂ ਤੁਰੰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਹੈ ਤਾਂ ਜੋ ਘਰੇਲੂ ਪਰਿਵਾਰਾਂ, ਰੋਜ਼ਾਨਾ ਯਾਤਰੀਆਂ ਅਤੇ ਛੋਟੇ ਕਾਰੋਬਾਰਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਚੌਥੀ ਨੈਸ਼ਨਲ ਐਕਿਊਪੰਕਚਰ ਸਾਇੰਸ ਕਾਂਗਰਸ 2026 'ਚ ਲੁਧਿਆਣਾ ਦੇ ਡਾ. ਇੰਦਰਜੀਤ ਸਿੰਘ 'ਮੈਸੂਰ ਪੇਟਾ' ਐਵਾਰਡ ਨਾਲ ਸਨਮਾਨ...
Ad Position 24