ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
27-05-2026
ਮਸ਼ਹੂਰੀ ਦਾ ਬੋਰਡ ਚੋਰੀ
ਪੁਲਿਸ ਨੇ ਮੋਹਨ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜੇ.ਐਲ.ਡੀ. ਕਾਲੋਨੀ ਪਿੰਡ ਸੰਗੋਵਾਲ ਵਿਖੇ ਉਸ ਦੀ ਫਰਮ ਦੇ ਬਾਹਰ ਮੁੱਖ ਸੜਕ 'ਤੇ ਮਸ਼ਹੂਰੀ ਲਈ ਇਕ ਵੱਡਾ ਬੋਰਡ ਲਗਾਇਆ ਹੋਇਆ ਸੀ, ਜਿਸ ਵਿਚ ਪੰਜ ਟਨ ਦੇ ਕਰੀਬ ਲੋਹਾ ਲੱਗਾ ਹੋਇਆ ਸੀ | ਉਸ ਨੇ ਦੱਸਿਆ ਕਿ ਬੀਤੇ ਦਿਨ ਇਹ ਬੋਰਡ ਹਨੇਰੀ ਕਾਰਨ ਡਿਗ ਗਿਆ ਅਤੇ ਉੱਥੋਂ ਚੋਰਾਂ ਵਲੋਂ ਬੋਰਡ ਨੂੰ ਚੋਰੀ ਕਰ ਲਿਆ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਚੋਰਾ ਦਾ ਸੁਰਾਗ ਨਹੀਂ ਲੱਗਾ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਅਰਜੁਨ ਪ੍ਰਸ਼ਾਦ ਵਾਸੀ ਜਵੱਦੀ ਕਲਾਂ ਦੀ ਸ਼ਿਕਾਇਤ 'ਤੇ ਸੁਭਾਸ਼ ਸ਼ੁਭਮ ਅਤੇ ਉਨ੍ਹਾਂ ਦੇ ਪੰਜ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਪਤਨੀ ਦੀ ਕੁੱਟਮਾਰ
ਪੁਲਿਸ ਨੇ ਧੱਕਾ ਕਾਲੋਨੀ ਮੋਤੀ ਨਗਰ ਦੀ ਰਹਿਣ ਵਾਲੀ ਪੂਨਮ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜਤਿਨ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸਾਦੀ ਪਿਛਲੇ ਸਾਲ ਨੂੰ ਨਵੰਬਰ ਮਹੀਨੇ ਵਿਚ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਸ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸ ਦੀ ਮੁੜ ਤੋਂ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਧੋਖਾਧੜੀ ਦਾ ਮਾਮਲਾ
ਪੁਲਿਸ ਨੇ ਰਜਨੀਸ਼ ਪਾਂਡੇ ਵਾਸੀ ਮਹਾਦੇਵ ਨਗਰ ਦੀ ਸ਼ਿਕਾਇਤ 'ਤੇ ਸੂਰਜ ਕੁਮਾਰ ਵਾਸੀ ਪ੍ਰੇਮ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਪੈਸੇ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਦੀਪਕ ਗਰਗ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਨਿਤੀਸ਼ ਬਜਾਜ ਅਭਿਸ਼ੇਕ ਆਹੂਜਾ ਗੁਲਸ਼ਨ ਆਹੂਜਾ ਅਤੇ ਅਖਿਲ ਡਾਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਹੈਰੋਇਨ ਬਰਾਮਦ
ਪੁਲਿਸ ਨੇ ਬਲਜੀਤ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਸਾਢੇ ਤਿੰਨ ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |