10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੇਰੇ ਕਾਂਗਰਸੀ ਵਰਕਰ 'ਤੇ ਕੋਈ ਵੀ ਹਮਲਾ ਮੇਰੇ ਪਰਿਵਾਰ 'ਤੇ ਹਮਲੇ ਵਾਂਗ ਹੈ-ਰਾਜਾ ਵੜਿੰਗ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੇਰ ਰਾਤ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਪੁੱਜੇ, ਜਿੱਥੇ ਉਨ੍ਹਾਂ ਨੇ ਵਾਰਡ ਨੰਬਰ 4, ਰਾਏਕੋਟ ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ ਦਾ ਹਾਲ ਚਾਲ ਪੁੱਛਿਆ, ਜੋ ਅੱਜ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਹੋਏ ਹਮਲੇ 'ਚ ਗੰਭੀਰ ਜ਼ਖਮੀ ਹੋ ਗਏ ਸਨ | ਰਾਜਾ ਵੜਿੰਗ ਨੇ ਜਗਦੇਵ ਸਿੰਘ ਜੱਗਾ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਪਰਿਵਾਰਕ ਮੈਂਬਰਾਂ ਅਤੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਸ਼ਕਿਲ ਸਮੇਂ ਦੌਰਾਨ ਪਰਿਵਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਘਟਨਾ ਅਤੇ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ''ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਰਾਜਾ ਵੜਿੰਗ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਘਟਨਾ 'ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ, ''ਮੇਰੇ ਕਾਂਗਰਸੀ ਵਰਕਰ 'ਤੇ ਕੋਈ ਵੀ ਹਮਲਾ ਮੇਰੇ ਪਰਿਵਾਰ 'ਤੇ ਹਮਲੇ ਵਾਂਗ ਹੈ | ਜਗਦੇਵ ਸਿੰਘ ਜੱਗਾ 'ਤੇ ਹੋਇਆ ਬੇਰਹਿਮ ਹਮਲਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਅਤੇ ਅਸਵੀਕਾਰਨਯੋਗ ਹੈ | ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਭੂੰਦੜੀ ਦੇ ਮੇਨ ਬਾਜ਼ਾਰ 'ਚ ਦੋ ਸੋਨਾਲੀਕਾ ਟਰੈਕਟਰਾਂ ਦੀ ਭਿਆਨਕ ਟੱਕਰ, ਟਰੈਕਟਰ ਵਿਚਕਾਰੋਂ ਟੁੱਟੇ ਅਗਲੀ ਖ਼ਬਰ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਖ਼ਿਲਾਫ਼ ਕੇਸ ਦਰਜ <br/>
Ad Position 24