10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਚੇਅਰਮੈਨ ਗਿੱਲ ਨੇ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ 'ਮੇਰੀ ਰਸੋਈ ਸਕੀਮ' ਤਹਿਤ ਅੱਜ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿਚ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ ਵਲੋਂ ਵੰਡੀਆਂ ਗਈਆਂ | ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਵਿਚ ਖੁਸ਼ੀ ਅਤੇ ਵਿਸ਼ਵਾਸ਼ ਨੂੰ ਹੋਰ ਮਜ਼ਬੂਤ ਕਰ ਰਹੀ ਹੈ | ਲੋਕ ਭਲਾਈ ਲਈ ਸਮਰਪਿਤ ਇਸ ਯੋਜਨਾ ਵਾਸਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦਾ ਹਾਂ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਕਣਕ ਦੇ ਨਾਲ ਨਾਲ ਦਾਲਾਂ( ਮਾਹ / ਛੋਲਿਆਂ ਦੀ) ਖੰਡ, ਸਰੋਂ ਦਾ ਤੇਲ, ਹਲਦੀ ਅਤੇ ਲੂਣ ਦੀਆਂ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦਾ ਖਿਆਲ ਰੱਖ ਰਹੀ ਹੈ | ਚਾਹੇ ਉਹ ਪੰਜਾਬੀ ਹੋਵੇ ਚਾਹੇ ਉਹ ਪ੍ਰਵਾਸੀ ਹੋਵੇ ਆਮ ਆਦਮੀ ਪਾਰਟੀ ਹਰ ਪੰਜਾਬ ਦੇ ਵਸਨੀਕ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਤਾਂ ਜੋ ਪੰਜਾਬ ਖੁਸ਼ਹਾਲ ਪੰਜਾਬ ਬਣ ਸਕੇ |

Ad Position 22
No active advertisement
ਪਿਛਲੀ ਖ਼ਬਰ ਨਹਿਰੂ ਸਿਧਾਂਤ ਕੇਂਦਰ ਟਰੱਸਟ ਨੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਵੰਡੀ <br/> ਅਗਲੀ ਖ਼ਬਰ ਹੰਬੜਾਂ 'ਚ ਵਾਪਰੇ ਸੜਕ ਹਾਦਸੇ 'ਚ ਡਾਕਖ਼ਾਨੇ 'ਚ ਡਿਊਟੀ ਕਰਦੀ ਮਹਿਲਾ ਦੀ ਟਰੱਕ ਹੇਠਾਂ ਆਉਣ ਨਾਲ ਹੋਈ ਮੌਤ
Ad Position 24