ਲੁਧਿਆਣਾ, 26 ਮਈ (ਭੁਪਿੰਦਰ ਸਿੰਘ ਬੈਂਸ)-ਨਹਿਰੂ ਸਿਧਾਂਤ ਕੇਂਦਰ ਟਰੱਸਟ ਵਲੋਂ ਜਵਾਹਰ ਲਾਲ ਨਹਿਰੂ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਵਾਹਰ ਨਗਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ ਵਜ਼ੀਫਾ ਰਾਸ਼ੀ ਦੀ ਪਹਿਲੀ ਕਿਸ਼ਤ ਵੰਡੀ ਗਈ | ਸਕੂਲ ਪਿ੍ੰਸੀਪਲ ਸੋਨਿਕਾ ਜੈਨ ਨੇ ਟਰੱਸਟ ਦੇ ਇਸ ਭਲਾਈ ਕਾਰਜ ਦੀ ਸ਼ਲਾਘਾ ਕਰਦਿਆਂ ਸੰਸਥਾ ਦੁਆਰਾ ਇਸ ਸਕੂਲ ਦੇ 40 ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ ਵਜ਼ੀਫਾ ਰਾਸ਼ੀ ਦੀ ਪਹਿਲੀ ਕਿਸ਼ਤ ਦੇਣ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਿਦਿਆਰਥੀ ਭਲਾਈ ਵਿਚ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਮੌਕੇ ਪਰਮਜੀਤ ਕੌਰ, ਨਵਦੀਪ ਕੌਰ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |