10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 27-05-2026
ਢੰਡਾਰੀ ਕਲਾਂ/ਲੁਧਿਆਣਾ, 26 ਮਈ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਅਧੀਨ ਆਉਂਦੇ ਇਲਾਕਿਆਂ ਵਿਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਲੋਕਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਵਾਰਡ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕੀਤਾ | ਬੋਪਾਰਾਏ ਨੇ ਦੱਸਿਆ ਕਿ ਇਲਾਕੇ ਨਿਊ ਦੁਰਗਾ ਕਲੋਨੀ ਤੋਂ ਐਸ.ਐਸ. ਕੇਬਲ ਚੌਂਕ ਤੱਕ ਸੜਕ ਜੋ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਸੀ, ਨੂੰ ਬਣਾਉਣ ਦਾ ਕੰਮ ਚੱਲ ਰਿਹਾ ਹੈ, ਜੋ ਲੱਗਭਗ ਮੁਕੰਮਲ ਹੋ ਚੁੱਕਾ ਹੈ | ਇਲਾਕਾ ਵਾਸੀਆਂ ਨੇ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਬੋਪਾਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿਛਲੇ 28 ਸਾਲਾਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਨਰਕ ਜਿਹੀ ਜ਼ਿੰਦਗੀ ਭੋਗਣ ਲਈ ਮਜ਼ਬੂਰ ਸਨ, ਪਰ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਹੁਣ ਉਨ੍ਹਾਂ ਨੂੰ ਆਸ ਦੀ ਕਿਰਨ ਜਾਗੀ ਹੈ ਕਿ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ | ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਪਿਛਲੇ ਕਈ ਸਾਲਾਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ, ਪਰ ਕਿਸੇ ਵੀ ਆਗੂ ਨੇ ਇਨ੍ਹਾਂ ਲੋਕਾਂ ਦੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਦਿਆਂ ਨਿਊ ਦੁਰਗਾ ਕਲੋਨੀ ਤੋਂ ਐਸ.ਐਸ. ਕੇਬਲ ਚੌਂਕ ਤੱਕ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ ਕਿ ਜੋ ਕਿ ਮੁਕੰਮਲ ਹੋਣ ਕਿਨਾਰੇ ਹੈ | ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸੜਕ ਬਣਨ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਸੜਕ ਬਣਾਉਣ ਲਈ ਅਧਿਕਾਰੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਦੇ ਘਰੋਂ 10 ਲੱਖ ਦੀ ਨਕਦੀ ਚੋਰੀ <br/> ਅਗਲੀ ਖ਼ਬਰ ਕੁੰਦਨ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਕਸ਼ਾਪ ਕਰਵਾਈ <br/>
Ad Position 24