10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਾਰੋਬਾਰੀ ਦੇ ਘਰੋਂ 10 ਲੱਖ ਦੀ ਨਕਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਉ ਵਿਜੇ ਨਗਰ 'ਚ ਚੋਰ ਇੱਕ ਕਾਰੋਬਾਰੀ ਦੇ ਘਰੋਂ 10 ਲੱਖ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਕਾਰ ਅਸੈਸਰੀ ਦਾ ਕਾਰੋਬਾਰ ਕਰਨ ਵਾਲੇ ਭੁਪਿੰਦਰ ਸਿੰਘ ਦੇ ਘਰ ਕੰਧ ਟੱਪ ਕੇ ਦਾਖਲ ਹੋਏ, ਉਸ ਵਕਤ ਭੁਪਿੰਦਰ ਸਿੰਘ ਆਪਣੇ ਪਰਿਵਾਰ ਨਾਲ ਦੂਜੇ ਕਮਰੇ 'ਚ ਸੁੱਤਾ ਹੋਇਆ ਸੀ, ਜਦੋਂ ਸਵੇਰੇ ਉਹ ਉੱਠਿਆ ਤਾਂ ਨਾਲ ਦੇ ਕਮਰੇ 'ਚ ਪਈ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਤਾਂ ਉਸ 'ਚੋਂ 10 ਲੱਖ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ | ਭੁਪਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਅੱਜ ਪਲਾਟ ਦਾ ਬਿਆਨਾ ਕਰਨਾ ਸੀ ਇਸ ਕਾਰਨ ਉਸ ਨੇ ਸੋਨੇ ਦੇ ਗਹਿਣੇ ਵੇਚ ਕੇ ਅਤੇ ਕੁਝ ਹੋਰ ਪਾਸਿਓਾ ਇਹ ਨਕਦੀ ਇਕੱਠੀ ਕੀਤੀ ਸੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਐਸ.ਐਚ.ਓ. ਮੈਡਮ ਕੁਲਵੰਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਘਰ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲਈ ਹੈ | ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਚੋਰਾਂ ਦਾ ਸੁਰਾਗ ਨਹੀ ਲੱਗਾ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇਕ ਸ਼ਲਾਘਾਯੋਗ ਕਦਮ-ਦਿਓਲ ਅਗਲੀ ਖ਼ਬਰ ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ <br/>
Ad Position 24