ਲੁਧਿਆਣਾ, 26 ਮਈ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਰਿਪੁਦਮਨ ਸਿੰਘ ਰੂਪ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ¢ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਿਪੁਦਮਨ ਸਿੰਘ ਰੂਪ ਪ੍ਰਸਿੱਧ ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਸਨ¢ ਉਨ੍ਹਾਂ ਨੇ ਸਾਹਿਤ ਦੀਆਂ ਵੱਖ-ਵੱਖ ਭਾਸ਼ਾਵਾਂ 'ਚ ਦਰਜਨ ਦੇ ਕਰੀਬ ਪੁਸਤਕਾਂ ਦੀ ਰਚਨਾ ਕੀਤੀ ¢ ਉਨ੍ਹਾਂ ਕਿਹਾ ਰਿਪੁਦਮਨ ਸਿੰਘ ਰੂਪ ਪੰਜਾਬੀ ਲੇਖਕ ਹੋਣ ਦੇ ਨਾਲ ਨਾਲ ਵਕੀਲ, ਮੁਲਾਜ਼ਮ ਆਗੂ ਅਤੇ ਸਮਾਜਿਕ ਕਾਰਕੁਨ ਵੀ ਸਨ ¢ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕÏਰ ਨੇ ਕਿਹਾ ਕਿ ਰਿਪੁਦਮਨ ਸਿੰਘ ਰੂਪ 91 ਸਾਲ ਦੀ ਉਮਰ 'ਚ ਸਾਨੂੰ ਅਲਵਿਦਾ ਕਹਿ ਗਏ ਹਨ¢ ਉਹ ਪੰਜਾਬੀ ਸਾਹਿਤ ਜਗਤ ਨੂੰ ਹਮੇਸ਼ਾ ਯਾਦ ਰਹਿਣਗੇ¢ ਪਰਿਵਾਰਕ ਜਾਣਕਾਰੀ ਅਨੁਸਾਰ ਰਿਪੁਦਮਨ ਸਿੰਘ ਦੀ ਮਿ੍ਤਕ ਦੇਹ ਪੀ.ਜੀ.ਆਈ. ਨੂੰ ਦਾਨ ਕੀਤੀ ਗਈ ਹੈ¢ ਹੋਰਨਾਂ ਤੋਂ ਇਲਾਵਾ ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਅਕਾਦਮੀ ਦੇ ਸਮੂਹ ਮੈਂਬਰ ਵੀ ਸ਼ਾਮਿਲ ਹਨ¢