10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਵਿਖੇ 'ਬੁੱਕ ਮੇਨੀਆ' 2026–27 ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 27-05-2026
ਫੁੱਲਾਂਵਾਲ, 26 ਮਈ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਰੋਡ) ਵਿਖੇ 25 ਮਈ ਤੋਂ 28 ਮਈ 2026 ਤੱਕ ਚੱਲਣ ਵਾਲੀ ਚਾਰ ਰੋਜ਼ਾ ਵਿਸ਼ਾਲ ਪੁਸਤਕ ਪ੍ਰਦਰਸ਼ਨੀ 'ਬੁੱਕ ਮੇਨੀਆ 2026–27' ਦਾ ਉਦਘਾਟਨ ਕੀਤਾ ਗਿਆ, ਜਿਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸੈਲਾਨੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ, ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਦੇ ਵਿਸ਼ਾਲ ਸੰਗ੍ਰਹਿ ਨੂੰ ਬੜੇ ਚਾਅ ਨਾਲ ਦੇਖਿਆ | ਇਸ ਪ੍ਰਦਰਸ਼ਨੀ ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਕਰਮਜੀਤ ਸਿੰਘ ਵਾਈਸ ਚਾਂਸਲਰ ਨੇ ਕੀਤਾ, ਜਿਨ੍ਹਾਂ ਨੇ ਨੌਜਵਾਨ ਸਿੱਖਿਆਰਥੀਆਂ ਵਿਚ ਪੜ੍ਹਨ ਦੀ ਆਦਤ ਪਾਉਣ ਲਈ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਅਕਾਦਮਿਕ ਸੁਪਰਵਾਈਜ਼ਰ ਸ਼੍ਰੀਮਤੀ ਜੈਦੀਪ ਕੌਰ ਨੇ ਦੱਸਿਆ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਿਯਮਤ ਤੌਰ 'ਤੇ, ਖ਼ਾਸ ਕਰਕੇ ਪੀ.ਟੀ.ਐਮ. ਦੌਰਾਨ ਲਗਾਈਆਂ ਜਾਂਦੀਆਂ ਹਨ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਪੜ੍ਹਨ ਦੀਆਂ ਆਦਤਾਂ ਨੂੰ ਵਿਕਸਿਤ ਕਰਨ ਅਤੇ ਅਮੀਰ ਬਣਾਉਣ ਵਿਚ ਸਾਰਥਿਕ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ | ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਿਤਾਬਾਂ ਗਿਆਨ ਅਤੇ ਰਚਨਾਤਮਿਕਤਾ ਦਾ ਖ਼ਜ਼ਾਨਾ ਹਨ | ਚੰਗੀਆਂ ਕਿਤਾਬਾਂ ਪੜ੍ਹਨ ਨਾਲ ਦਿਮਾਗ਼ ਨੂੰ ਪੋਸ਼ਣ ਮਿਲਦਾ ਹੈ, ਦਿ੍ਸ਼ਟੀਕੋਣ ਵਿਸ਼ਾਲ ਹੁੰਦਾ ਹੈ ਅਤੇ ਇਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਇਤਾ ਕਰਦੀਆਂ ਹਨ | ਇਹ ਪੁਸਤਕ ਪ੍ਰਦਰਸ਼ਨੀ ਨੌਜਵਾਨ ਸਿੱਖਿਆਰਥੀਆਂ ਵਿਚ ਪੜ੍ਹਨ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਕਿਤਾਬਾਂ ਪ੍ਰਤੀ ਜੀਵਨ ਭਰ ਦਾ ਪਿਆਰ ਪੈਦਾ ਕਰਨ ਦੇ ਉਦੇਸ਼ ਵਿਚ ਪੂਰੀ ਤਰ੍ਹਾਂ ਸਫਲ ਰਹੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਰਿਪੁਦਮਨ ਸਿੰਘ ਰੂਪ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>
Ad Position 24