ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਭਾਵਨਾ ਨਾਲ ਕੀਤੇ ਗਏ | ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰਬਾਣੀ ਦਾ ਜਾਪ, ਨਾਮ ਸਿਮਰਨ ਅਤੇ ਗੁਰੂ ਘਰ ਨਾਲ ਜੁੜਨਾ ਹੀ ਮਨੁੱਖਤਾ ਨੂੰ ਸਹੀ ਰਾਹ ਦਿਖਾ ਸਕਦਾ ਹੈ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾਵੇ ਤਾਂ ਜੋ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿਚ ਸੰਗਤਾਂ ਨੇ ਬੜੇ ਪ੍ਰੇਮ ਅਤੇ ਸਹਿਯੋਗ ਨਾਲ ਭਾਗ ਲਿਆ | ਸਮਾਗਮ 'ਚ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ ਐਨਆਰਆਈ, ਮਨਪ੍ਰੀਤ ਸਿੰਘ ਪਿ੍ੰਸ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ |