11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਰਾਹੋਂ ਰੋਡ ਦੀ ਖਸਤਾ ਹਾਲਤ ਸੜਕ ਤੋਂ ਲੋਕ ਬੇਹੱਦ ਦੁੱਖੀ-ਵਾਲੀਆ

Ad Position 21
No active advertisement
ਅਜੀਤ ਡੈਸਕ 27-05-2026
ਭਾਮੀਆਂ ਕਲਾਂ, 26 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਚਰਚਿਤ ਰੋਡ ਨਾਲ ਜਾਣੀ ਜਾਂਦੀ ਰਾਹੋਂ ਰੋਡ ਦੀ ਖਸਤਾ ਹਾਲ ਨੂੰ ਬਣਾਉਣ ਦੀ ਮੰਗ ਕਰਦਿਆਂ ਅਕਾਲੀ ਆਗੂ ਗੁਰਸੇਵਕ ਸਿੰਘ ਵਾਲੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੜਕ 'ਤੇ ਸਥਿਤ ਪਿੰਡਾਂ ਦੇ ਲੋਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਕਿ ਰਾਹੋਂ ਰੋਡ ਨੂੰ ਬਣਾ ਕੇ ਲੋਕਾਂ ਦੀ ਸਮਸਿਆ ਦਾ ਹੱਲ ਕੀਤਾ ਜਾਵੇ,ਪਰ ਸੂਬਾ ਸਰਕਾਰ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਜਿੱਥੇ ਸਕੂਲੀ ਵਿਦਿਆਰਥੀਆਂ ਨੂੰ ਆਉਣ ਜਾਣ ਸਮੇਂ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਆਮ ਲੋਕਾਂ ਲਈ ਵੀ ਇਹ ਇਕ ਵੱਡੀ ਸਮਸਿਆ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵਾਪਰਨ ਕਰਕੇ ਕੀਮਤੀ ਜਾਨਾਂ ਅਜਾਈ ਮੋਤ ਦੀ ਮੂੰਹ ਜਾ ਚੰਕੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨੂੰ ਬਣਾ ਕੇ ਇਸ ਸੜਕ ਤੇ ਵਸਦੇ ਅਨੇਕਾਂ ਪਿੰਡਾਂ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਸਮਸਿਆ ਦਾ ਹੱਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਾਰਜਕਾਲ ਦੇ 12 ਸਾਲ ਕੀਤੇ ਪੂਰੇ ਅਗਲੀ ਖ਼ਬਰ ਅਦਾਲਤ ਨੇ ਬੀਮਾ ਕੰਪਨੀ ਵਲੋਂ ਮੈਡੀਕਲੇਮ ਰੱਦ ਕਰਨ 'ਤੇ ਕੀਤੀ ਖਿਚਾਈ <br/>
Ad Position 24