29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗਿੱਲ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਵਾਹਨ ਬੁਰੀ ਤਰਾਂ ਨੁਕਸਾਨੇ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਬੀਤੀ ਰਾਤ ਗਿੱਲ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਵਾਹਨ ਬੁਰੀ ਤਰਾਂ ਨਾਲ ਨੁਕਸਾਨੇ ਗਏ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ¢ ਜਾਣਕਾਰੀ ਅਨੁਸਾਰ ਜੰਮੂ ਤੋਂ ਰਾਜਸਥਾਨ ਜਾ ਰਿਹਾ ਟਰੱਕ ਜਦੋਂ ਗਿੱਲ ਰੋਡ 'ਤੇ ਪਹੁੰਚਿਆ ਤਾਂ ਮਲੇਰਕੋਟਲਾ ਸਾਈਡ ਤੋਂ ਆ ਰਹੀ ਕਾਰ ਸਿੱਧੀ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ¢ ਟਰੱਕ ਡਰਾਈਵਰ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜੰਮੂ ਤੋਂ ਜੂਸ ਲੋਡ ਕਰਕੇ ਰਾਜਸਥਾਨ ਜਾ ਰਿਹਾ ਸੀ, ਜਦੋਂ ਉਹ ਗਿੱਲ ਰੋਡ ਤੇ ਪਹੁੰਚਿਆ ਤਾਂ ਮਲੇਰਕੋਟਲਾ ਸਾਈਡ ਤੋਂ ਆ ਰਹੀ ਕਾਰ ਸਿੱਧੇ ਉਸ ਦੇ ਟਰੱਕ ਨਾਲ ਟਕਰਾ ਗਈ¢ ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰਾਂ ਨਾਲ ਨੁਕਸਾਨੇ ਗਏ¢ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ¢ ਪੁਲਿਸ ਨੇ ਤੁਰੰਤ ਜ਼ਖਮੀ ਹੋਏ ਕਾਰ ਡਰਾਈਵਰ ਨੂੰ ਡੀ.ਐਮ.ਸੀ. ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਕਾਰ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ¢ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਅਕਾਲੀ ਜਥਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ <br/> ਅਗਲੀ ਖ਼ਬਰ ਗੈਰ-ਕਾਨੂੰਨੀ ਤÏਰ 'ਤੇ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਿਆਂ 'ਤੇ ਮਾਮਲਾ ਦਰਜ <br/>
Ad Position 24