ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ | ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |