28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ 2 ਲੁੱਟ ਦੀਆਂ ਵਾਰਦਾਤਾਂ 'ਚ ਲੁਟੇਰੇ ਹਜ਼ਾਰਾਂ ਦੀ ਨਕਦੀ ਲੁੱਟ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਈਆਂ ਦੋ ਵੱਖ-ਵੱਖ ਲੁੱਟ ਦੀਆਂ ਵਾਰਦਾਤਾਂ ਵਿਚ ਲੁਟੇਰੇ ਹਜ਼ਾਰਾਂ ਰੁਪਏ ਦੀ ਨਗਦੀ ਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਾ ਡਾਇੰਗ ਨੇੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਫਰੂਟ ਦੀ ਰੇਹੜੀ ਲਗਾਉਣ ਵਾਲੇ ਦਲੀਪ ਕੁਮਾਰ ਪਾਸੋਂ 20 ਹਜ਼ਾਰ ਦੇ ਕਰੀਬ ਨਕਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਫਰੂਟ ਵੇਚਣ ਲਈ ਜਾ ਰਿਹਾ ਸੀ | ਜਦੋਂ ਉਹ ਸ਼ਿਵਾ ਡਾਇੰਗ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ 'ਤੇ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੰੂ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ | ਜਦੋਂ ਉਸਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਪਾਸੋਂ 20 ਹਜ਼ਾਰ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਦੂਜੇ ਮਾਮਲੇ ਵਿਚ ਪਿੰਡ ਲਲਤੋਂ ਕਲਾਂ ਨੇੜੇ ਇਕ ਬਜ਼ੁਰਗ ਪਾਸੋਂ 25000 ਦੀ ਨਗਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਿੰਦਰ ਜੱਗੀ ਅਤੇ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਰਿਆਨਾ ਦੀ ਦੁਕਾਨ ਤੋਂ ਦਹੀਂ ਲੈਣ ਦੀ ਜਾ ਰਿਹਾ ਸੀ | ਜਦੋਂ ਉਹ ਲਲਤੋਂ ਕਲਾਂ ਨੇੜੇ ਪਹੁੰਚਿਆ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੰੂ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ | ਉਸ ਦੱਸਿਆ ਕਿ ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਦੀ ਕੁੱਟਮਾਰ ਕਰਨ, ਉਪਰੰਤ 25000 ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਨੇ ਆਪਣੀ ਮਿਹਨਤ ਅਤੇ ਚੰਗੇ ਸੁਭਾਅ ਨਾਲ ਸਮਾਜ 'ਚ ਚੰਗਾ ਨਾਮਣਾ ਖੱਟਿਆ <br/> ਅਗਲੀ ਖ਼ਬਰ ਹਲਕਾ ਆਤਮ ਨਗਰ ਵਿਖੇ ਵਿਧਾਇਕ ਸਿੱਧੂ ਵਲੋਂ ਮੇਰੀ ਰਸੋਈ ਤਹਿਤ ਰਾਸ਼ਨ ਕਿੱਟਾਂ ਦੀ ਵੰਡ
Ad Position 24