ਲੁਧਿਆਣਾ, 27 ਮਈ (ਜਤਿੰਦਰ ਭੰਬੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ. ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ ਮÏਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਸਥਾਨਕ ਸਰਾਭਾ ਨਗਰ ਵਿਖੇ ਸਮਾਗਮ ਦÏਰਾਨ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ¢ ਇਸ ਦÏਰਾਨ ਪਾਰਟੀ ਆਗੂਆਂ ਨੇ ਦੇਸ਼ ਦੇ ਨਿਰਮਾਣ ਵਿਚ ਪੰਡਿਤ ਨਹਿਰੂ ਜੀ ਦੇ ਯੋਗਦਾਨ ਨੂੰ ਯਾਦ ਕੀਤਾ ਇਸ ਮÏਕੇ ਸੰਬੋਧਨ ਕਰਦਿਆਂ, ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਆਜ਼ਾਦੀ ਅਤੇ ਉਸ ਤੋਂ ਬਾਅਦ ਦੇਸ਼ ਦੇ ਨਿਰਮਾਣ ਵਿਚ ਪੰਡਿਤ ਨਹਿਰੂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੇ ਕਿਹਾ ਕਿ ਭਾਖੜਾ ਨੰਗਲ ਡੈਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਪੰਡਿਤ ਨਹਿਰੂ ਜੀ ਦੀ ਮਹਾਨ ਸੋਚ ਦੀ ਦੇਣ ਹਨ¢ ਉਨ੍ਹਾਂ ਨੇ ਆਧੁਨਿਕ ਭਾਰਤ ਦੇ ਨਹੀਂ ਰੱਖੀ ਅਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਪੰਡਿਤ ਨਹਿਰੂ ਦੇ ਵਿਚਾਰਾਂ ਉਪਰ ਚੱਲਣ ਦੀ ਅਪੀਲ ਕੀਤੀ¢ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿਚ ਇੰਦਰਜੀਤ ਕਪੂਰ, ਬੀ.ਐਮ. ਕਾਲੀਆ, ਵਰੁਣ ਸ਼ਰਮਾ, ਪੁਲਕਿਤ ਚÏਧਰੀ, ਜਸਵਿੰਦਰ ਸਿੰਘ ਓਸਾਹਨ, ਤਰਸੇਮ ਲਾਲ, ਨਿਰਭੈ ਸਿੰਘ ਰੰਗੂਵਾਲ, ਬਾਲ ਕ੍ਰਿਸ਼ਨ ਬਾਲੀ ਵੀ ਸ਼ਾਮਿਲ ਰਹੇ¢