ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>
ਅਜੀਤ ਡੈਸਕ
28-05-2026
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਬਲਰਾਜ ਸਿੰਘ ਉਰਫ ਨਿੱਕੂ ਵਾਸੀ ਮੋਗਾ ਗੁਰਵਿੰਦਰ ਸਿੰਘ ਵਾਸੀ ਮੋਗਾ, ਸੁਮਿਤ ਵਾਸੀ ਜੰਮੂ ਕਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਪੰਜ ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਨ੍ਹਾਂ ਨੂੰ ਮਾਡਲ ਟਾਊਨ ਤੋਂ ਕਾਬੂ ਕੀਤਾ ਹੈ | ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸਾਹਿਲ ਸ਼ਰਮਾ ਉਰਫ ਸਨੀ ਵਾਸੀ ਡਾਬਾ ਨੂੰ ਵੀ ਕਾਬੂ ਕਰਕੇ ਉੱਤੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸਨੂੰ ਕਿਲ੍ਹਾ ਮੁਹੱਲਾ ਤੋਂ ਕਾਬੂ ਕੀਤਾ ਹੈ | ਪੁਲਿਸ ਨੇ ਦੋਵਾਂ ਖਿਲਾਫ ਕੇਸ ਦਰਜ ਕੀਤੇ ਹਨ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਦੁਕਾਨ ਵਿਚ ਚੋਰੀ
ਸਥਾਨਕ ਪਿੰਡ ਮਾਣਕਵਾਲ ਸਥਿਤ ਜਸਵਿੰਦਰ ਸਿੰਘ ਦੀ ਦੁਕਾਨ ਤੋਂ ਚੋਰਾਂ ਵਲੋਂ ਲੈਪਟਾਪ ਇਨਵਰਟਰ ਦੀ ਬੈਟਰੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਵਾਟਰ ਫਿਲਟਰ ਦੀ ਮਾਣਕਵਾਲ ਰੋਡ 'ਤੇ ਦੁਕਾਨ ਹੈ ਅਤੇ ਚੋਰਾਂ ਵਲੋਂ ਬੀਤੀ ਰਾਤ ਉਸਦੀ ਦੁਕਾਨ ਦੇ ਤਾਲੇ ਤੋੜ ਕੇ ਇਹ ਸਮਾਨ ਚੋਰੀ ਕੀਤਾ ਗਿਆ ਹੈ | ਪੁਲਿਸ ਵੱਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ | ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਗਿਆਸਪੁਰਾ ਦੇ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਤੋਂ ਚੋਰਾਂ ਵਲੋਂ ਰਵੀ ਸ਼ੰਕਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਵੀ ਕੇਸ ਦਰਜ ਕੀਤਾ ਗਿਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਦੇ ਸਿਕੰਦਰ ਚਾਵਲਾ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵੱਲੋਂ ਕਥਿਤ ਦੋਸ਼ੀ ਨੂੰ ਕਿਲ੍ਹਾ ਮੁਹੱਲਾ ਨੇੜਿਓਾ ਹੀ ਕਾਬੂ ਕੀਤਾ ਗਿਆ ਹੈ, ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਵਿਜੇ ਸਿੰਘ ਸੰਜੇ ਮੰਡਲ ਰਾਮ ਦੁਲਾਰੇ ਅਤੇ ਰਾਜਾਂ ਨੂੰ ਸੂਆ ਰੋਡ ਗਿਆਸਪੁਰਾ ਤੋਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1225 ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ | ਕਥਿਤ ਦੋਸ਼ੀ ਸ਼ਰੇ੍ਹਆਮ ਸੱਟੇਬਾਜ਼ੀ ਕਰ ਰਹੇ ਸਨ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਅਮਨਦੀਪ ਸਿੰਘ ਵਾਸੀ ਸਤਿਗੁਰੂ ਨਗਰ ਦੀ ਸ਼ਿਕਾਇਤ 'ਤੇ ਰਵੀ, ਸੋਨੂ, ਮੋਨੂ, ਬਸੰਤ, ਪਿ੍ੰਸ, ਗੁਰਿੰਦਰ, ਪੱਪੀ, ਮੁਨੀਸ਼, ਸੂਰਜ, ਸਾਹਿਲ ਅਤੇ ਚਾਰ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਫੈਕਟਰੀ ਵਿਚ ਚੋਰੀ
ਸਥਾਨਕ ਚੀਮਾ ਚੌਂਕ ਸਥਿਤ ਤਰਲੋਚਨ ਕੰਸਟਰਕਸ਼ਨ ਫੈਕਟਰੀ 'ਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦੀਆਂ ਲੋਹੇ ਦੀਆਂ ਪਾਈਪਾਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਸੁਪਰਵਾਈਜ਼ਰ ਅਜੇ ਸਿੰਘ ਪੁੱਤਰ ਮੁਨੀ ਸਿੰਘ ਦੀ ਸ਼ਿਕਾਇਤ 'ਤੇ ਅਜੇ ਗੁਪਤਾ ਵਾਸੀ ਵਿਸ਼ਕਰਮਾ ਚੌਂਕ ਅਤੇ ਉਸਦੇ ਤਿੰਨ ਹੋਰ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਫੈਕਟਰੀ ਵਿਚੋਂ ਸਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ |