30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਹਾਂਨਗਰ ਦੇ ਆਰ.ਕੇ. ਰੋਡ ਨੇੜੇ ਕਬਾੜ ਮਾਰਕੀਟ 'ਚ ਲੱਗੀ ਭਿਆਨਕ ਅੱਗ <br/>

Ad Position 21
No active advertisement
ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਆਰ.ਕੇ. ਰੋਡ ਨੇੜੇ ਸਥਿਤ ਕਬਾੜ ਮਾਰਕੀਟ ਵਿਚ ਵੀਰਵਾਰ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮੱਚ ਗਿਆ | ਅੱਗ ਇੰਨੀ ਤੇਜ਼ ਸੀ ਕਿ ਕੁੱਝ ਹੀ ਸਮੇਂ ਵਿਚ ਮਾਰਕੀਟ ਵਿਚ ਪਿਆ ਵੱਡੀ ਮਾਤਰਾ ਵਿਚ ਸਕਰੈਪ ਦਾ ਸਾਮਾਨ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਧੰੂਏਾ ਦੇ ਗ਼ੁਬਾਰ ਦੂਰ-ਦੂਰ ਤਕ ਦਿਖਾਈ ਦੇਣ ਲੱਗ ਪਏ | ਅੱਗ ਲੱਗਣ ਕਾਰਨ ਇਲਾਕੇ ਵਿਚ ਅਫਰਾ-ਤਫ਼ਰੀ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ | ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਪਹਿਲਾਂ ਮਾਰਕੀਟ ਦੇ ਇਕ ਹਿੱਸੇ ਵਿਚ ਸਕਰੈਪ ਦੇ ਸਾਮਾਨ ਵਿਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ | ਕੁੱਝ ਲੋਕਾਂ ਨੰੂ ਸ਼ੱਕ ਹੋਇਆ ਕਿ ਨੇੜੇ ਲੱਗੇ ਟਰਾਂਸਫ਼ਾਰਮਰ ਵਿਚ ਖ਼ਰਾਬੀ ਕਾਰਨ ਅੱਗ ਲੱਗੀ ਹੋ ਸਕਦੀ ਹੈ | ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਮਾਰਕੀਟ ਵਿਚ ਪਏ ਪਲਾਸਟਿਕ, ਰਬੜ ਅਤੇ ਹੋਰ ਜਲ਼ਨਸ਼ੀਲ ਸਕਰੈਪ ਸਾਮਾਨ ਨੰੂ ਆਪਣੀ ਚਪੇਟ ਵਿਚ ਲੈ ਲਿਆ, ਜਿਸ ਕਾਰਨ ਅੱਗ ਹੋਰ ਤੇਜ਼ੀ ਨਾਲ ਫੈਲ ਗਈ | ਮੌਕੇ 'ਤੇ ਮੌਜੂਦ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਆਪਣੇ ਪੱਧਰ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੱਗ ਲਗਾਤਾਰ ਫੈਲਦੀ ਰਹੀ | ਇਸ ਤੋਂ ਬਾਅਦ ਤੁਰੰਤ ਫਾਇਰ ਬਿ੍ਗੇਡ ਵਿਭਾਗ ਨੰੂ ਸੂਚਨਾ ਦਿੱਤੀ ਗਈ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ | ਫਾਇਰ ਕਰਮਚਾਰੀਆਂ ਨੇ ਕੜੀ ਮਸ਼ੱਕਤ ਅਤੇ ਲੰਬੇ ਸਮੇਂ ਤਕ ਚੱਲੇ ਰਾਹਤ ਕਾਰਜ ਬਾਅਦ ਅੱਗ 'ਤੇ ਕਾਬੂ ਪਾਇਆ | ਅੱਗ ਦੌਰਾਨ ਮਾਰਕੀਟ ਦੇ ਸੜਕ ਕਿਨਾਰੇ ਖੜ੍ਹੀ ਇਕ ਕਰੇਨ ਵੀ ਅੱਗ ਦੀ ਲਪੇਟ ਵਿਚ ਆ ਗਈ, ਜਿਸ ਨਾਲ ਉਸ ਦਾ ਕਾਫ਼ੀ ਨੁਕਸਾਨ ਹੋਇਆ | ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ, ਪਰ ਅੱਗ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਪੁਲਿਸ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਸ਼ੁਰੂਆਤੀ ਜਾਂਚ ਵਿਚ ਸ਼ਾਰਟ ਸਰਕਟ ਜਾ ਟਰਾਂਸਫ਼ਾਰਮਰ ਨਾਲ ਜੁੜੇ ਤਕਨੀਕੀ ਕਾਰਨਾਂ ਨੰੂ ਵੀ ਧਿਆਨ ਵਿਚ ਰੱਖਿਆ ਜਾ ਰਿਹਾ ਹੈ | ਹਾਲਾਂਕਿ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪਸ਼ਟ ਹੋ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਵੀ.ਆਈ.ਪੀ. ਕਾਫ਼ਲੇ ਕਾਰਨ ਬਜ਼ੁਰਗ ਨੂੰ ਪੁਲਿਸ ਵਾਲਿਆਂ ਨੇ ਰੋਕਿਆ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਨਾਲ ਭਾਜਪਾ ਮਜ਼ਬੂਤੀ ਨਾਲ ਉਭਰੇਗੀ-ਰਾਣਾ ਸੋਢੀ
Ad Position 24