30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦੇਸ਼ ਲਈ ਕੁਰਬਾਨ ਹੋਣ ਦੀ ਸਿੱਖਿਆ ਦਿੰਦੀ ਹੈ ਈਦ-ਉਲ-ਅਜ਼ਹਾ <br/>

Ad Position 21
No active advertisement
ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ੀਲਡ ਗੰਜ ਚੌਕ ਵਿਚ ਸਥਿਤ ਜਾਮਾ ਮਸਜਿਦ ਸਮੇਤ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ ਵਿਚ ਲੱਖਾਂ ਮੁਸਲਮਾਨਾਂ ਨੇ ਈਦ-ਉਲ-ਅਜ਼ਾਹ ਦੀ ਨਮਾਜ਼ ਅਦਾ ਕੀਤੀ | ਇਸ ਮÏਕੇ ਜਾਮਾ ਮਸਜਿਦ 'ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ ¢ ਇਸ ਮÏਕੇ ਪੰਜਾਬ ਦੇ ਸ਼ਾਹੀ ਇਮਾਮ ਮÏਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਈਦ-ਉਲ-ਅਜ਼ਾਹ ਸਾਨੂੰ ਕੁਰਬਾਨੀ ਦੇਣ ਦਾ ਜਜ਼ਬਾ ਦਿੰਦੀ ਹੈ, ਉਨ੍ਹਾਂ ਕਿਹਾ ਕਿ ਈਦ ਇਹ ਵੀ ਸਿੱਖਿਆ ਦਿੰਦੀ ਹੈ, ਜਦ ਕਦੇ ਦੇਸ਼ ਨੂੰ ਸਾਡੀਆਂ ਜਾਨਾਂ ਦੀ ਜਾਂ ਦÏਲਤ ਦੀ ਜ਼ਰੂਰਤ ਹੋਵੇ ਤਾਂ ਉਸ ਨੰੂ ਪੇਸ਼ ਕਰ ਦਿੱਤਾ ਜਾਵੇ ¢ ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ 'ਚੋਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਕੀ ਕੁੱਝ ਸੂਬਾ ਸਰਕਾਰ ਈਦ ਦੇ ਸਮੇਂ ਸਿਆਸਤ ਕਰ ਰਹੀਆਂ ਹਨ ਅਤੇ ਨਮਾਜ਼ ਨੂੰ ਸੜਕ 'ਤੇ ਅਦਾ ਕਰਨ ਤੋਂ ਰੋਕਿਆ ਜਾ ਰਿਹਾ ਹੈ, ਜਦਕਿ ਬਾਕੀ ਸਾਰੇ ਧਰਮ ਦੇ ਵਿਸ਼ੇਸ਼ ਦਿਨਾਂ ਵਿਚ ਸੜਕਾਂ 'ਤੇ ਮਨਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਵਰਗ ਦੇ ਨਾਲ ਅਜਿਹਾ ਕਰਨਾ ਬਹੁਤ ਅਫ਼ਸੋਸਨਾਕ ਹੈ ਅਤੇ ਇਹ ਭਾਰਤ ਦੀ ਆਜ਼ਾਦ ਪ੍ਰਣਾਲੀ ਦੇ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਰਿਵਾਇਤ 'ਚ ਨਫ਼ਰਤ ਦੇ ਲਈ ਕੋਈ ਥਾਂ ਨਹੀਂ ਹੈ, ਜਿਹੜੇ ਵੀ ਲੋਕ ਪੰਜਾਬ ਵਿਚ ਧਰਮ ਦੇ ਨਾਂਅ 'ਤੇ ਨਫ਼ਰਤ ਫੈਲਾ ਕੇ ਆਪਣੀ ਸਿਆਸਤ ਚਮਕਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ¢ ਇਸ ਮÏਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਚÏਧਰੀ ਮਦਨ ਲਾਲ ਬੱਗਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਵਿਧਾਇਕ ਪੁੱਤਰ ਵਿਕਾਸ ਪਰਾਸ਼ਰ, ਗ਼ੁਲਾਮ ਹੱਸਣ ਕੈਸਰ, ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਿੰਗਾਰਾ ਸਿੰਘ ਦਾਦ ਅਤੇ ਜਾਮਾ ਮਸਜਿਦ ਲੁਧਿਆਣਾ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਵੀ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੱਤੀ | ਵਰਨਣਯੋਗ ਹੈ ਕਿ ਅੱਜ ਈਦ ਉਲ ਅਜਿਹਾ ਦੇ ਮÏਕੇ 'ਤੇ ਲੁਧਿਆਣਾ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ 'ਚ ਈਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਭਾਰੀ ਗਿਣਤੀ 'ਚ ਮੁਸਲਮਾਨਾਂ ਨੇ ਕੁਰਬਾਨੀਆਂ ਕੀਤੀਆਂ, ਬੱਚਿਆਂ 'ਚ ਈਦ ਨੂੰ ਲੈ ਕੇ ਖ਼ੁਸ਼ੀ ਦਾ ਮਾਹÏਲ ਪਾਇਆ ਜਾ ਰਿਹਾ ਸੀ¢ ਇਸ ਮÏਕੇ ਸ਼ਾਹੀ ਇਮਾਮ ਪੰਜਾਬ ਨੇ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਵਲੋਂ ਕੀਤੇ ਗਏ ਪ੍ਰਬੰਧਾਂ ਲਈ ਧੰਨਵਾਦ ਦਾ ਪ੍ਰਗਟਾਵਾ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਗਰਮੀ ਤੋਂ ਬਚਾਅ ਲਈ ਜਾਨ ਜੋਖ਼ਮ 'ਚ ਪਾ ਨਹਿਰ 'ਚ ਚੁੱਭੀਆਂ ਲਗਾ ਰਹੇ ਨੌਜਵਾਨ ਤੇ ਬੱਚੇ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪੁਰਾਣੀ ਪੈਨਸ਼ਨ ਲਈ ਰੋਸ ਪ੍ਰਦਰਸ਼ਨ <br/>
Ad Position 24