30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੁਸਤਕ 'ਜਿਨ੍ਹਾਂ ਨੈਣ ਨੀਂਦਰਾਵਾਲੇ' ਭਲਕੇ ਹੋਵੇਗੀ ਲੋਕ ਅਰਪਿਤ

Ad Position 21
No active advertisement
ਅਜੀਤ ਡੈਸਕ 29-05-2026
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਸੇਵਾ ਮੁਕਤ ਏ.ਡੀ.ਸੀ. ਹਰਚਰਨ ਸਿੰਘ ਸੰਧੂ ਮਾਣੂੰਕੇ ਦੀ ਪੁਸਤਕ 'ਜਿਨ੍ਹਾਂ ਨੈਣ ਨੀਂਦਰਾਵਾਲੇ' ਸਨਿੱਚਰਵਾਰ 30 ਮਈ ਨੂੰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਸ਼ਾਮ ਸਮੇਂ ਲੋਕ ਅਰਪਿਤ ਕੀਤੀ ਜਾਵੇਗੀ, ਇਹ ਜਾਣਕਾਰੀ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਲੋਕ ਕਲਾ ਮੰਚ ਦੇ ਪ੍ਰਧਾਨ ਹਰਕੇਸ਼ ਚੌਧਰੀ ਵਲੋਂ ਦਿੱਤੀ ਗਈ | ਹਰਚਰਨ ਸਿੰਘ ਸੰਧੂ ਵਲੋਂ ਪੁਸਤਕ ਲੋਕ ਅਰਪਿਤ ਬਾਅਦ ਇਸ ਪੁਸਤਕ ਦੀਆਂ ਕੁਝ ਕਾਪੀਆਂ ਗੁਰਸ਼ਰਨ ਕਲਾ ਭਵਨ ਦੀ ਲਾਇਬ੍ਰੇਰੀ ਲਈ ਭੇਂਟ ਕੀਤੀਆਂ ਜਾਣਗੀਆਂ | ਮਾ: ਹਰਕੇਸ਼ ਚੌਧਰੀ ਨੇ ਦੱਸਿਆ ਕਿ ਲੋਕ ਕਲਾ ਮੰਚ (ਰਜਿ:) ਵਲੋਂ ਗੁਰਸ਼ਰਨ ਕਲਾ ਭਵਨ ਵਿਖੇ ਮਹੀਨਾਵਾਰ ਨਾਟਕ ਸਮਾਗਮ ਦੌਰਾਨ ਸੁਚੇਤਕ ਰੰਗ ਮੰਚ ਮੋਹਾਲੀ ਵਲੋਂ ਅਨੀਤਾ ਸ਼ਬਦੀਸ਼ ਦੀ ਟੀਮ ਵਲੋਂ ਨਾਟਕ 'ਵਕਤ ਤੈਨੂੰ ਸਲਾਮ ਹੈ' ਪੇਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ 'ਚ 14 ਸਾਲ ਦੀ ਲੜਕੀ ਵਲੋਂ ਖ਼ੁਦਕੁਸ਼ੀ <br/> ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ, 'ਜੀ ਰਾਮ ਜੀ' ਕਾਨੂੰਨ ਦੀਆਂ ਕਾਪੀਆਂ ਸਾੜੀਆਂ
Ad Position 24