30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਸੰਬੰਧੀ ਗੁਰਦੁਆਰਾ ਆਲਮਗੀਰ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-05-2026
ਆਲਮਗੀਰ, 28 ਮਈ (ਜਰਨੈਲ ਸਿੰਘ ਪੱਟੀ)-ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮਿ੍ਤਸਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਹੋਏ ਆਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਆਲਮਗੀਰ ਵਿਖੇ ਇੱਕ ਅਹਿਮ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਦੀ ਸਾਂਝੀ ਅਗਵਾਈ ਹੇਠ ਹੋਈ | ਇਸ ਮੌਕੇ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਉਕਤ ਮੈਂਬਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ 2026 ਵਿਚ ਸੋਧ ਕਰਵਾਉਣ ਲਈ ਮਿਤੀ 31 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਕੇ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ | ਮੈਂਬਰ ਜਥੇਦਾਰ ਆਲਮਗੀਰ ਨੇ ਦੱਸਿਆ ਕਿ ਸਤਿਕਾਰ ਸੋਧ ਐਕਟ ਤਹਿਤ ਬਣਾਏ ਗਏ ਕਾਨੂੰਨ ਵਿਚ ਵੱਡੇ ਪੱਧਰ 'ਤੇ ਤਰੁੱਟੀਆਂ ਪਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਮੈਂਬਰਾਂ ਨੇ ਦੱਸਿਆ ਕਿ 31 ਮਈ ਦਿਨ ਐਤਵਾਰ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਬਾਬਾ ਬਕਾਲਾ ਸਾਹਿਬ ਵਿਖੇ ਹੋਰ ਹੀ ਵਿਸ਼ਾਲ ਪੰਥਕ ਕਾਨਫਰੰਸ ਵਿਚ ਪਹੁੰਚ ਕੇ ਸਤਿਕਾਰ ਸੋਧ ਐਕਟ ਵਿਚ ਸੋਧ ਕਰਵਾਉਣ ਲਈ ਵੱਡੀ ਗਿਣਤੀ ਵਿਚ ਇਕੱਤਰ ਹੋਣਗੀਆ | ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਕਿਹਾ ਕਿ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਚਾਹਵਾਨ ਸੰਗਤਾਂ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਸੰਪਰਕ ਕਰ ਸਕਦੀਆਂ ਹਨ | ਮੀਟਿੰਗ ਵਿਚ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਰਾਜੂ ਦਿਉਲ ਆਲਮਗੀਰ, ਪ੍ਰਚਾਰਕ ਕੁਲਦੀਪ ਸਿੰਘ ਰੂਪ ਨਿਸ਼ਾਨ, ਹਰਵਿੰਦਰ ਸਿੰਘ, ਨਵਰੂਪ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਰਣ ਸਿੰਘ ਬਸੰਤ ਨਗਰ, ਹੀਰਾ ਸਿੰਘ ਆਲਮਗੀਰ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਮਣੀ ਖੱਟੜਾ, ਤਲਵਿੰਦਰ ਸਿੰਘ ਮੁਲਤਾਨੀ, ਰਵਿੰਦਰ ਸਿੰਘ, ਬਲਵਿੰਦਰ ਸਿੰਘ ਧਾਂਦਰਾ, ਰਣਧੀਰ ਸਿੰਘ ਸਰਹਾਲੀ ਕਲਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਧੂ ਸ਼ੋ੍ਰਮਣੀ ਅਕਾਲੀ ਦਲ ਲੁਹਾਰਾ ਸਰਕਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਿਜੀਟਲ ਜਨਗਣਨਾ 2027 ਨੰੂ ਲੈ ਕੇ ਨਗਰ ਨਿਗਮ ਹਰਕਤ 'ਚ <br/>
Ad Position 24