ਡਾਬਾ/ਲੁਹਾਰਾ, 28 ਮਈ (ਕੁਲਵੰਤ ਸਿੰਘ ਸੱਪਲ)-ਸ਼ੋ੍ਰਮਣੀ ਅਕਾਲੀ ਦਲ ਹਾਈਕਮਾਨ ਪਾਰਟੀ ਪ੍ਰਤੀ ਮਿਹਨਤੀ ਵਰਕਰਾਂ ਨੂੰ ਮਾਨ ਸਨਮਾਨ ਦਿੰਦੀ ਆਈ ਹੈ | ਇਸੇ ਕੜੀ ਅਧੀਨ ਹਰਜਿੰਦਰ ਸਿੰਘ ਸੰਧੂ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਲੁਹਾਰਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ 'ਤੇ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਲਕਾ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਜਸਪਾਲ ਸਿੰਘ ਸੰਧੂ, ਰਣਜੀਤ ਸਿੰਘ ਢਿੱਲੋਂ ਅਤੇ ਸਮੂਹ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ |