ਢੰਡਾਰੀ ਕਲਾਂ/ਲੁਧਿਆਣਾ, 28 ਮਈ (ਜਸਵੀਰ ਸਿੰਘ ਬੰਗਾ)-ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਵੱਡੀ ਮਸਜਿਦ ਢੰਡਾਰੀ ਖੁਰਦ ਵਿਖੇ ਮਨਾਇਆ ਗਿਆ, ਜਿਸ ਵਿਚ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਭਾਈਚਾਰਕ ਸਾਂਝ, ਪਿਆਰ ਅਤੇ ਆਪਸੀ ਸਤਿਕਾਰ ਦੀ ਪ੍ਰਤੀਕ ਰਹੀ ਹੈ ਇਸ ਲਈ ਸਾਨੂੰ ਸਾਰੇ ਦਿਨ ਤਿਉਹਾਰ ਰਲਮਿਲਕੇ ਮਨਾਉਣੇ ਚਾਹੀਦੇ ਹਨ, ਇਸ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਹੀ ਦਿਲਾਂ ਵਿਚ ਪਿਆਰ ਦੀ ਭਾਵਨਾ ਵੀ ਵੱਧਦੀ ਹੈ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |