ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚੋਂ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਅਤੇ ਇਕ ਮੋਬਾਈਲ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਸ਼ਿਵਮ ਵਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜੇਲ੍ਹ ਅਧਿਕਾਰੀਆਂ ਅਨੁਸਾਰ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਕਥਿਤ ਦੋਸ਼ੀ ਦੇ ਕਬਜ਼ੇ 'ਚੋਂ ਨਸ਼ੀਲਾ ਪਦਾਰਥ ਤੇ ਇਕ ਮੋਬਾਈਲ ਬਰਾਮਦ ਕੀਤਾ ਗਿਆ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਚੀਜ਼ਾਂ ਕਿਸ ਤਰੀਕੇ ਨਾਲ ਪਹੁੰਚਾਈਆਂ ਗਈਆਂ ਹਨ |