26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਨੰੂ ਪੰਜਾਬ ਭਾਜਪਾ ਦੀ ਕਮਾਨ ਮਿਲਣ 'ਤੇ ਨਰਿੰਦਰ ਸਿੰਘ ਮੱਲ੍ਹੀ ਨੇ ਜਤਾਈ ਖੁਸ਼ੀ <br/>

Ad Position 21
No active advertisement
ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਹਾਈਕਮਾਨ ਵਲੋਂ ਕੇਵਲ ਸਿੰਘ ਢਿੱਲੋਂ ਨੰੂ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨ ਦੇ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੰੂ ਮਿਲ ਰਹੀ ਹੈ | ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਵਲੋਂ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦਿਆਂ ਇਸ ਫ਼ੈਸਲੇ ਨੰੂ ਪੰਜਾਬ ਦੀ ਸਿਆਸਤ ਲਈ ਮਹੱਤਵਪੂਰਨ ਕਰਾਰ ਦਿੱਤਾ ਗਿਆ | ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ ਇਕ ਸਿੱਖ ਆਗੂ ਨੰੂ ਪੰਜਾਬ ਦੀ ਕਮਾਨ ਸੌਂਪ ਕੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪਾਰਟੀ ਸਿੱਖ ਭਾਈਚਾਰੇ ਨੰੂ ਪੂਰਾ ਮਾਣ-ਸਤਿਕਾਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੰੂ ਪ੍ਰਧਾਨ ਬਣਾਉਣਾ ਪਾਰਟੀ ਦੀ ਦੂਰਅੰਦੇਸ਼ੀ ਵਾਲਾ ਫ਼ੈਸਲਾ ਹੈ, ਜਿਸ ਨਾਲ ਪੰਜਾਬ ਭਾਜਪਾ ਨੰੂ ਨਵੀਂ ਮਜ਼ਬੂਤੀ ਮਿਲੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਪਾਰਟੀ ਆਪਣੀ ਸਰਕਾਰ ਬਣਾਉਣ ਵੱਲ ਮਜ਼ਬੂਤੀ ਨਾਲ ਅੱਗੇ ਵਧੇਗੀ | ਮੱਲ੍ਹੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਵਿਚ ਸੰਗਠਨਾਤਮਕ ਪੱਧਰ 'ਤੇ ਵੀ ਨਵੀਂ ਤਾਕਤ ਆਵੇਗੀ ਅਤੇ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਚੰਦਰ ਭਨੋਟ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਰਸ਼ਵਿੰਦਰ ਕÏਰ ਧਰੋੜ ਇਸਤਰੀ ਅਕਾਲੀ ਦਲ ਸਰਕਲ ਆਲਮਗੀਰ ਦੀ ਪ੍ਰਧਾਨ ਨਿਯੁਕਤ <br/>
Ad Position 24