26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਮੌਕੇ ਗਿਆਸਪੁਰਾ ਵਿਖੇ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-05-2026
ਢੰਡਾਰੀ ਕਲਾਂ/ਲੁਧਿਆਣਾ, 28 ਮਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਗਿਆਸਪੁਰਾ ਮਸਜਿਦ ਵਿਖੇ ਪ੍ਰਧਾਨ ਐਨੂਅਲ ਹੱਕ ਦੀ ਅਗਵਾਈ ਵਿਚ ਮਨਾਏ ਗਏ ਮੁਸਲਮਾਨ ਭਾਈਚਾਰੇ ਦੇ ਪਵਿੱਤਰ ਤਿਉਹਾਰ ਈਦ-ਉਲ-ਜੂਹਾ ਦੇ ਸਮਾਗਮ ਵਿਚ ਸ਼ਿਰਕਤ ਕਰਦਿਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਆਪਣੀ ਪਾਰਟੀ ਸਮੇਤ ਆਪਣੇ ਵਲੋਂ ਦਿਲੋਂ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਦਾ ਸਥਾਨਕ ਆਗੂਆਂ ਅਤੇ ਨੌਜਵਾਨਾਂ ਵਲੋਂ ਗਰਮਜੋਸ਼ੀ ਦੇ ਨਾਲ ਸਵਾਗਤ ਕਰਦਿਆਂ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਇਕ ਲੱਖ ਰੁਪਏ ਦੀ ਮਾਲੀ ਮਦਦ ਦਿੰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਭਾਈਚਾਰਕ ਸਾਂਝ, ਪਿਆਰ ਅਤੇ ਆਪਸੀ ਸਤਿਕਾਰ ਦੀ ਪ੍ਰਤੀਕ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰੇ ਧਰਮ ਸਾਨੂੰ ਇਨਸਾਨੀਅਤ, ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ ਅਤੇ ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਮਾਜ ਨੂੰ ਇਕੱਠਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਈਦ-ਉਲ-ਜੂਹਾ ਤਿਆਗ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ | ਇਸ ਪਵਿੱਤਰ ਦਿਹਾੜੇ ਤੋਂ ਸਾਨੂੰ ਲੋੜਵੰਦ ਲੋਕਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਸੇਵਾ ਨੂੰ ਪਹਿਲ ਦਿੱਤੀ ਜਾਵੇਗੀ | ਇਸ ਮੌਕੇ ਮੁਸਲਮਾਨ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨੇ ਜਸਪਾਲ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਪਿਤਾ ਸਵ: ਹਾਕਮ ਸਿੰਘ ਗਿਆਸਪੁਰਾ ਦੇ ਸਮੇਂ ਤੋਂ ਹੀ ਇਹ ਪਰਿਵਾਰ ਹਮੇਸ਼ਾ ਹੀ ਸਾਡੇ ਨਾਲ ਖੜ੍ਹਾ ਨਜ਼ਰ ਆਇਆ ਹੈ ਤੇ ਹਰ ਸਾਲ ਜਿੱਥੇ ਸਾਨੂੰ ਮਾਲੀ ਤੌਰ ਤੇ ਮਦਦ ਕਰਦੇ ਹਨ ਉਥੇ ਹੀ ਸਾਡੇ ਸਮਾਗਮਾਂ ਦੇ ਵਿਚ ਸ਼ਿਰਕਤ ਕਰਕੇ ਸਾਡਾ ਮਾਣ ਵੀ ਵਧਾਉਂਦੇ ਹਨ | ਇਸ ਮੌਕੇ ਅਮਨਦੀਪ ਸਿੰਘ ਗਿਆਸਪੁਰਾ, ਬਲਬੀਰ ਸਿੰਘ, ਗੁਲਸ਼ਨ ਸਿੰਘ, ਖ਼ੁਰਸ਼ੀਦ ਆਲਮ, ਗ਼ੁਲਾਮ ਰਸੂਲ, ਅਲੀ, ਅੰਸਾਰੀ ਸਾਹਿਬ, ਸਮ ਸਤਰਵੇਜ, ਸਮਸਰਜਾ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਣ-ਮਹਾਂਉਤਸਵ ਅਤੇ ਮੱਤੇਵਾੜਾ ਜੰਗਲ ਬਚਾਓ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਉਣ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਚੰਦਰ ਭਨੋਟ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਸ਼ਰਧਾਂਜਲੀ <br/>
Ad Position 24