08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ 2 ਜੂਨ ਨੂੰ <br/>

Ad Position 21
No active advertisement
ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਵਿਚ ਸੁਦਾਗਰ ਸਿੰਘ ਘੁਡਾਣੀ ਸਿੰਘ ਦੀ ਪ੍ਰਧਾਨਗੀ ਹੇਠ ਦੋ ਜੂਨ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਧਰਨੇ ਦੇ ਕੇ ਮੰਗ ਪੱਤਰ ਦੇਣ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ, ਜਿਸ ਵਿਚ ਭਾਰਤ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਨੁਮਾਇੰਦਗੀ ਖੋਹਣ ਵਾਲਾ ਨੋਟੀਫ਼ਿਕੇਸ਼ਨ ਰੱਦ ਕਰਨ, ਖਾਦ ਡੀਜ਼ਲ ਦੀ ਸਪਲਾਈ ਯਕੀਨੀ ਬਣਾਉਣਾ ਤੇ ਡੀਜ਼ਲ ਪੈਟਰੋਲ ਦੇ ਵਧਾਈ ਰੇਟ ਰੱਦ ਕੀਤੇ ਜਾਣ, ਐਮ.ਐਸ.ਪੀ. ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਅਮਰੀਕਾ ਦੇ ਦਬਾਅ ਹੇਠ ਕੀਤਾ ਜਾ ਰਿਹਾ ਮੁਕਤ ਵਪਾਰ ਸਮਝÏਤਾ ਰੱਦ ਕੀਤਾ ਜਾਵੇ, ਬਿਜਲੀ ਸੋਧ ਬਿੱਲ 2025 'ਤੇ ਬੀਜ ਬਿੱਲ ਵਾਪਸ ਲਏ ਜਾਣ, ਕਿਸਾਨਾਂ ਉਪਰ ਸਾਰੇ ਕੇਸ ਵਾਪਸ ਲਏ ਜਾਣ ਅਤੇ ਕÏਮੀ ਖੇਤੀ ਮੰਡੀਕਰਨ ਨਵੇਂ ਖਰੜੇ ਨੂੰ ਰੱਦ ਕੀਤਾ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਡੀਸੀ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ | ਇਸ ਵੇਲੇ ਜਮਹੂਰੀ ਕਿਸਾਨ ਸਭਾ ਦੇ ਰਘਬੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ ਦੇ ਚਮਕÏਰ ਸਿੰਘ, ਭਾਰਤੀ ਕਿਸਾਨ ਯੂਨੀਅਨ ਧਨੇਰ ਦੇ ਰਜਿੰਦਰ ਸਿੰਘ, ਡਾਕਟਰ ਗੁਰਵਿੰਦਰ ਸਿੰਘ, ਪਮਨਦੀਪ ਸਿੰਘ ਮੇਹਲੋਂ, ਪਰਗਟ ਸਿੰਘ ਪਨੈਚ ਰਾਜੇਵਾਲ, ਸ਼ਮਸ਼ੇਰ ਸਿੰਘ ਆਸੀਂ ਪੰਜਾਬ ਕਿਸਾਨ ਯੂਨੀਅਨ, ਅਮਨਪ੍ਰੀਤ ਸਿੰਘ ਬਰਮਾਲੀਪੁਰ, ਸਾਧੂ ਸਿੰਘ ਅਚਰਵਾਲ, ਮਨਪ੍ਰੀਤ ਸਿੰਘ ਘਲਾਲ ਦੀ ਸ਼ਾਮਿਲ ਹੋਏ¢

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br... ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਜਲ ਮਸਤੀ ਪ੍ਰੋਗਰਾਮ ਕਰਵਾਇਆ <br/>
Ad Position 24