07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ <br/>

Ad Position 21
No active advertisement
ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਸਾਇੰਸ ਕਲੱਬ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵਿਸੇਸ਼ ਸਵੇਰ ਦੀ ਸਭਾ ਕਰਵਾਈ ਗਈ | ਇਸ ਸਾਲ ਦੇ ਥੀਮ ਅਪੀਲ ਨੰੂ ਉਜਾਗਰ ਕਰਨਾ, ਨਿਕੋਟੀਨ ਅਤੇ ਤੰਬਾਕੂ ਦੀ ਲਤ ਦਾ ਮੁਕਾਬਲਾ ਕਰਨਾ ਤਹਿਤ ਵਿਦਿਆਰਥੀਆਂ ਨੂੰ ਤੰਬਾਕੂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਪ੍ਰੋਗਰਾਮ ਭਾਸ਼ਣ, ਨਾਅਰੇ, ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਅਤੇ ਬੈਨਰਾਂ ਦੀ ਪ੍ਰਦਰਸ਼ਨੀ ਅਤੇ ਤੰਬਾਕੂ ਦੀ ਵਰਤੋਂ ਦੇ ਘਾਤਕ ਪ੍ਰਭਾਵਾਂ ਨੰੂ ਦਰਸਾਉਂਦੀ ਵੀਡੀੳ ਪੇਸ਼ ਕੀਤੀ ਗਈ | ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਹੋਰ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਲਾ ਲੈਂਦਿਆਂ ਤੰਬਾਕੂ ਵਿਰੋਧੀ ਸੰਦੇਸ਼ ਦਿੱਤਾ | ਸਕੂਲ ਦੇ ਪਿ੍ੰਸੀਪਲ ਕ੍ਰਿਸਪਿਨ ਮਾਰੀਆ ਨੇ ਵਿਦਿਆਰਥੀਆਂ ਨੰੂ ਸੰਬੋਧਨ ਕਰਦਿਆਂ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਿ੍ੰਸੀਪਲ ਦੇ ਨਾਲ ਮਿਲਕੇ ਤੰਬਾਕੂ ਵਿਰੋਧੀ ਸਹੁੰ ਚੁੱਕੀ ਅਤੇ ਸਮਾਜ ਨੰੂ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਲਛਮਣ ਦ੍ਰਾਵਿੜ ਦੀ ਯਾਦ 'ਚ 2 ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ 2 ਰੋਜ਼ਾ ਕਾਰਨੀਵਲ <br/>
Ad Position 24