ਲੁਧਿਆਣਾ, 29 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਲਈ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਪੰਜ ਕਿਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਾਸੂ ਵਾਸੀ ਭੱਟੀਆਂ ਵਜੋਂ ਕੀਤੀ ਗਈ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਭਟੀਆਂ ਨੇੜਿਓਾ ਹੀ ਕਾਬੂ ਕੀਤਾ ਗਿਆ | ਪੁਲਿਸ ਨੇ ਉਸ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ |