07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੱਤਾ ਵਿਚ ਆਉਂਦੇ ਸਾਰ ਲੋਕਾਂ ਦੀਆਂ ਜਾਇਦਾਦਾਂ 'ਤੇ ਕਬਜ਼ੇ ਕਰਨ ਵਾਲਿਆਂ ਨੂੰ ਪਾਵਾਂਗੇ ਨਕੇਲ-ਬੈਂਸ <br/>

Ad Position 21
No active advertisement
ਅਜੀਤ ਡੈਸਕ 30-05-2026
ਲੁਧਿਆਣਾ, 29 ਮਈ(ਜਤਿੰਦਰ ਭੰਬੀ)-ਹਲਕਾ ਦੱਖਣੀ ਵਿਚ ਰਾਜਨੀਤਿਕ ਤਬਦੀਲੀ ਦੀ ਲਹਿਰ ਸਾਫ਼ ਦਿਖਾਈ ਦੇ ਰਹੀ ਹੈ | ਵਾਰਡ ਨੰਬਰ 43 ਹਲਕਾ ਦੱਖਣੀ ਜਗਜੀਤ ਸਿੰਘ ਨੀਟਾ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਮੌਕੇ 'ਤੇ ਇਲਾਕਾ ਨਿਵਾਸੀਆਂ ਦਾ ਇਕ ਵਿਸ਼ਾਲ ਅਤੇ ਜੋਸ਼ ਭਰਿਆ ਇਕੱਠ ਦੇਖਣ ਨੂੰ ਮਿਲਿਆ | ਇਹ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਮੌਜੂਦਾ ਹਾਲਾਤ ਤੋਂ ਤੰਗ ਆ ਚੁੱਕੇ ਹਨ ਅਤੇ ਵੱਡੀ ਰਾਜਨੀਤਿਕ ਤਬਦੀਲੀ ਲਈ ਤਿਆਰ ਹਨ | ਇਸ ਮੌਕੇ ਹਲਕਾ ਦੱਖਣੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੇ ਜਗਜੀਤ ਸਿੰਘ ਨੀਟਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਕੱਠ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਕੁਝ ਲੋਕ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋ ਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰ ਰਹੇ ਹਨ | ਸੱਤਾ ਵਿਚ ਆਉਂਦੇ ਸਾਰ ਹੀ ਲੋਕਾਂ ਦੀਆਂ ਮਿਹਨਤ ਦੀਆਂ ਕਮਾਈਆਂ ਅਤੇ ਜਾਇਦਾਦਾਂ 'ਤੇ ਨਾਜਾਇਜ਼ ਕਬਜ਼ੇ ਮਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਅਸੀਂ ਅਜਿਹੇ ਅਨਸਰਾਂ ਨੂੰ ਕਰੜੀ ਨਕੇਲ ਪਾਵਾਂਗੇ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਂਗੇ | ਇਸ ਮੌਕੇ ਸਾਬਕਾ ਕੌਂਸਲਰ ਅਰਜਨ ਸਿੰਘ ਚੀਮਾ, ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਬਲਦੇਵ ਸਿੰਘ ਪ੍ਰਧਾਨ ਅਤੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਸਨ, ਜਿਨ੍ਹਾਂ ਨੇ ਜਗਜੀਤ ਸਿੰਘ ਨੀਟਾ ਦੀ ਨਿਯੁਕਤੀ ਦਾ ਨਿੱਘਾ ਸਵਾਗਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖੇੜੀ-ਝਮੇੜੀ ਸਕੂਲ ਵਿਖੇ 'ਸਕਰੀਨ ਬੁਖ਼ਾਰ' ਫ਼ਿਲਮ ਦੇ ਬਾਲ ਕਲਾਕਾਰ ਸਨਮਾਨਿਤ <br/> ਅਗਲੀ ਖ਼ਬਰ ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨਾਂ ਕਿਸੇ ਵਾਧੂ ਫ਼ੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ–ਡਿ...
Ad Position 24
No active advertisement