07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਸ਼ਾਮ ਦੇ ਦੀਵਾਨ ਦੀ ਆਰੰਭਤਾ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ, ਉਪਰੰਤ ਗੁ: ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਆਰਤੀ ਦਾ ਗਾਇਨ ਕੀਤਾ | ਬਾਬਾ ਦੀਪ ਸਿੰਘ ਚੋਪਹਿਰਾ ਪਰਿਵਾਰ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਹਾਜ਼ਰੀ ਭਰੀ | ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਅਮਨਦੀਪ ਸਿੰਘ ਬੀਬੀ ਕੋਲਾਂ ਜੀ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਮਾਤਾ ਵਿਪਨਪ੍ਰੀਤ ਹੋਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਭਾਈ ਅਮਨਦੀਪ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਨੂੰ ਗੁਰੂ ਘਰ ਦੀ ਬਖਸ਼ਸ਼ਿ ਸਿਰੋਪਾਓ ਨਾਲ ਸਨਮਾਨਿਤ ਕੀਤਾ | ਸਮਾਗਮ 'ਚ ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਨਰਿੰਦਰ ਸਿੰਘ,ਪੂਰਨ ਸਿੰਘ, ਕੁਲਦੀਪ ਸਿੰਘ, ਕਮਲਜੀਤ ਸਿੰਘ ਸੋਬਤੀ ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ,ਕਮਲਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਾਂ ਬਗਲਾਮੁਖੀ ਦੀ ਕਿਰਪਾ ਨਾਲ ਭਗਤਾਂ ਦੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ-ਮਹੰਤ ਪ੍ਰਵੀਨ <br/> ਅਗਲੀ ਖ਼ਬਰ ਖੇੜੀ-ਝਮੇੜੀ ਸਕੂਲ ਵਿਖੇ 'ਸਕਰੀਨ ਬੁਖ਼ਾਰ' ਫ਼ਿਲਮ ਦੇ ਬਾਲ ਕਲਾਕਾਰ ਸਨਮਾਨਿਤ <br/>
Ad Position 24
No active advertisement