ਲੁਧਿਆਣਾ, 29 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਣਾ ਦਿੱਤੀ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ , ਅਵਤਾਰ ਸਿੰਘ ਬੀ.ਕੇ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |