ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਜ਼ਮੀਨ ਦੀ ਰਜਿਸਟਰੀ ਰਜਿਸਟਰ ਕਰਵਾਉਣ ਸਮੇਂ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਬ ਰਜਿਸਟਰਾਰ ਪੂਰਬੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਪਹਿਲੇ ਮਾਮਲੇ ਵਿਚ ਐਨ.ਐਸ. ਭੰਗੂ ਵਾਸੀ ਇਯਾਲੀ ਕਲਾਂ ਅਤੇ ਦੂਜੇ ਮਾਮਲੇ ਵਿਚ ਸਤਨਾਮ ਸਿੰਘ ਪੁੱਤਰ ਬਿਸ਼ੰਬਰ ਸਿੰਘ ਵਾਸੀ ਆਰੀਆ ਸਕੂਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਰਜਿਸਟਰੀਆਂ ਰਜਿਸਟਰ ਕਰਵਾਉਣ ਸਮੇਂ ਵਸੀਕੇ ਵਿਚ ਗਲਤ ਜਾਣਕਾਰੀ ਦਿੱਤੀ ਸੀ, ਜੋ ਕਿ ਕਾਨੂੰਨ ਮੁਤਾਬਿਕ ਠੀਕ ਨਹੀਂ ਸੀ | ਪਤਾ ਲੱਗਣ 'ਤੇ ਸਬ ਰਜਿਸਟਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀਆਂ ਨਹੀਂ ਕੀਤੀਆਂ ਗਈਆਂ ਹਨ |