20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਸ਼ਲੀਲ ਹਰਕਤਾਂ ਕਰਨ ਅਤੇ ਗਹਿਣੇ ਖੋਹਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ  <br/>

Ad Position 21
No active advertisement
ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਸ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਖੋਹਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਰੋਡ 'ਤੇ ਰਹਿਣ ਵਾਲੀ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਤਰਨ ਕੁਮਾਰ ਵਾਸੀ ਪਿੰਡ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦੀ ਦੋਸਤੀ ਆਨਲਾਈਨ ਗੇਮ ਖੇਡਣ ਕਾਰਨ ਹੋਈ ਸੀ | ਉਸ ਨੇ ਦੱਸਿਆ ਕਥਿਤ ਦੋਸ਼ੀ ਅਕਸਰ ਉਸ ਨੂੰ ਮਿਲਦਾ ਸੀ | ਬੀਤੇ ਦਿਨ ਉਹ ਆਪਣੀ ਕਾਰ ਵਿਚ ਲੁਧਿਆਣਾ ਆਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਉਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਦੀਆਂ ਤਸਵੀਰਾਂ ਵੀ ਖਿੱਚ ਲਈਆਂ ਅਤੇ ਹੁਣ ਉਸ ਤਸਵੀਰਾਂ ਨੂੰ ਵਾਇਰਲ ਕਰਨ ਦੀਆਂ ਧਮਕੀਆਂ ਉਕਤ ਕਥਿਤ ਦੋਸ਼ੀ ਵਲੋਂ ਦਿੱਤੀਆਂ ਜਾ ਰਹੀਆਂ ਹਨ | ਉਸ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਨੇ ਉਸ ਨੂੰ ਚੁੂਹੜਪੁਰ ਰੋਡ 'ਤੇ ਬੁਲਾਇਆ ਅਤੇ ਮੁੜ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ | ਕਥਿਤ ਦੋਸ਼ੀ ਇਸ ਦੌਰਾਨ ਉਸ ਦੇ ਹੱਥ ਵਿਚ ਪਾਇਆ ਸੋਨੇ ਦਾ ਕੜਾ ਵੀ ਖੋਹ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੈਸ ਏਜੰਸੀ ਦੇ ਕਰਿੰਦੇ ਪਾਸੋਂ ਲੁਟੇਰੇ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਰਜਿਸਟਰੀ ਰਜਿਸਟਰ ਕਰਵਾਉਣ ਸਮੇਂ ਗਲਤ ਜਾਣਕਾਰੀ ਦੇਣ ਦੇ ਮਾਮਲੇ 'ਚ ਦੋ ਖ਼ਿਲਾਫ਼ ਕੇਸ ਦਰਜ
Ad Position 24