ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਪੰਥਕ ਮਸਲਿਆਂ ਵਿਚ ਸਰਕਾਰਾਂ ਦਾ ਦਖ਼ਲ ਤੁਰੰਤ ਬੰਦ ਹੋਣਾ ਚਾਹੀਦਾ ਹੈ ਕਿਉਂਕਿ ਸਿੱਖ ਕੌਮ ਦੇ ਮਸਲੇ ਸਿੱਖ ਕÏਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਧਾਰਮਿਕ ਪਰੰਪਰਾਵਾਂ ਅਨੁਸਾਰ ਹੱਲ ਕੀਤੇ ਜਾਂਦੇ ਹਨ ¢ ਉਹ ਅੱਜ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਰਹਿਮੁਨਾਈ ਹੇਠ ਪੰਜਾਬ ਸਰਕਾਰ ਵਲੋਂ ਬੇਅਦਬੀ ਸਬੰਧੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ 'ਚ ਨਵੇਂ ਬਣਾਏ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਵਿਰੋਧ ਵਿਚ ਹੋਈ ਭਰਵੀਂ ਮੀਟਿੰਗ ਦÏਰਾਨ ਸੰਬੋਧਨ ਕਰ ਰਹੇ ਸਨ, ਜਿਸ ਵਿਚ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਸਿੱਖ ਸੰਸਥਾਵਾਂ, ਸੰਤ ਸਮਾਜ, ਖਾਲਸਾ ਪੰਥ ਦੀਆਂ ਨਿਹੰਗ ਸਿੰਘ ਫ਼ੌਜਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਹਿੱਸਾ ਲਿਆ¢ ਉਨ੍ਹਾਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ, ਜੋ ਸਿੱਖ ਕÏਮ ਦੇ ਮਸਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕਰਦੀਆਂ ਹਨ, ਉਨ੍ਹਾਂ ਦਾ ਸਮੁੱਚੇ ਪੰਥ ਵਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਂਦਾ ਰਿਹਾ ਹੈ ਤੇ ਭਵਿੱਖ ਵਿਚ ਵੀ ਦਿੰਦਾ ਰਹੇਗਾ¢ ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਪੰਥ ਦਾ ਕੋਈ ਵੀ ਫ਼ੈਸਲਾ ਵਿਧਾਨ ਸਭਾ ਵਿਚ ਨਹੀਂ ਹੋ ਸਕਦਾ ਕਿਉਂਕਿ ਸਿੱਖ ਕÏਮ ਦੇ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਲੈਣ ਲਈ ਸਮਰੱਥ ਹੈ¢ ਉਨ੍ਹਾਂ ਕਿਹਾ ਕਿ ਸਿੱਖ ਕÏਮ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਪਰੀਮ ਮੰਨਦੀ ਰਹੀ ਹੈ ਅਤੇ ਜੋ ਵੀ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਂਦਾ ਹੈ, ਉਸ ਨੂੰ ਪੂਰੀ ਦੁਨੀਆ ਵਿਚ ਬੈਠੀ ਸਿੱਖ ਕÏਮ ਸਿਰ ਮੱਥੇ ਮੰਨਦੀ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਕਾਨੂੰਨ ਬਣਾਇਆ ਹੈ, ਉਸ ਨੂੰ ਸਿੱਖ ਕÏਮ ਨਹੀਂ ਮੰਨਦੀ | ਜਦ ਤੱਕ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤੇ ਸੁਝਾਅ ਅਨੁਸਾਰ ਕਾਨੂੰਨ ਨਹੀਂ ਬਦਲਦੀ¢ ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਅਣਗÏਲਿਆ ਨਾ ਕਰੇ¢ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਵੱਡੇ ਵੱਡੇ ਖੱਬੀ ਖਾਂ ਜਿੰਨਾ ਨੇ ਸ੍ਰੀ ਅਕਾਲ ਤਖ਼ਤ ਨਾਲ ਮੱਥਾ ਲਾਇਆ ਹੈ ਉਨ੍ਹਾਂ ਦੇ ਰਾਜ ਭਾਗ ਲੱਭਦੇ ਨਹੀਂ¢ ਜੇ ਮਿਸਾਲ ਦੇਖਣੀ ਹੈ ਤਾਂ ਮੁਗ਼ਲ ਰਾਜ ਤੋਂ ਲੈ ਕੇ ਅੱਜ ਤੱਕ ਦਾ ਇਤਿਹਾਸ ਪੰਜਾਬ ਸਰਕਾਰ ਦੇਖ ਲਵੇ ਕਿਤੇ ਪੰਜਾਬ ਦੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਨਾ ਕਰੇ¢ ਉਨ੍ਹਾਂ ਕਿਹਾ ਕਿ ਭਲਕੇ ਬਾਬਾ ਬਕਾਲਾ ਵਿਚ ਪੰਥਕ ਕਾਨਫਰੰਸ ਹੋ ਰਹੀ ਹੈ ਜਿਸ ਵਿਚ ਇਸ ਕਾਲੇ ਕਾਨੂੰਨ ਬਾਰੇ ਅਗਲਾ ਫ਼ੈਸਲਾ ਕੀਤਾ ਜਾਵੇਗਾ¢ ਇਸ ਤੋਂ ਪਹਿਲਾਂ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਿੰਘ ਸਾਹਿਬ ਅਤੇ ਹੋਰ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ¢ ਇਸ ਸਮੇਂ ਗੁਰਦੁਆਰਾ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ¢ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸੰਗਤਾਂ ਦੇ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਦੀਆਂ ਦੇਸ਼ ਅਤੇ ਸੂਬੇ ਦੀਆਂ ਸਰਕਾਰਾਂ ਨੇ ਸਿੱਖ ਕÏਮ ਦੇ ਪੰਥਕ ਮਸਲਿਆਂ ਵਿਚ ਦਖ਼ਲਅੰਦਾਜ਼ੀ ਕੀਤੀ ਪਰ ਸਿੱਖ ਕÏਮ ਨੇ ਹਮੇਸ਼ਾ ਸਮੇਂ ਦੀਆਂ ਸਰਕਾਰਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ¢ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਲਾਇਲਪੁਰੀ, ਬਾਬਾ ਅਜੀਤ ਸਿੰਘ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਤੇਜਿੰਦਰ ਸਿੰਘ ਡੰਗ ਅਤੇ ਗੁਰਦੀਪ ਸਿੰਘ ਲੀਲ ਨੇ ਜੈਕਾਰਿਆਂ ਦੀ ਗੂੰਜ ਵਿਚ ਸਨਮਾਨ ਨਿਸ਼ਾਨੀ, ਲੋਈ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਲੁਧਿਆਣਾ ਦੀਆ ਸਿੰਘ ਸਭਾਵਾਂ, ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ਵਿਸ਼ਵਾਸ ਦਿਵਾਇਆ ਕਿ ਜੋ ਵੀ ਹੁਕਮ ਸਿੱਖ ਕÏਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏਗਾ, ਉਸ ਨੂੰ ਮੰਨਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਸੰਦੇਸ਼ ਸਿੱਖ ਕÏਮ ਡਟ ਪਹਿਰਾ ਦੇਵੇਗੀ | ਜਦ ਤੱਕ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਅਨੁਸਾਰ ਕਾਨੂੰਨ ਨਹੀਂ ਬਦਲਦੀ, ਜਦ ਤੱਕ ਦੇਸ਼ ਵਿਦੇਸ਼ ਵੱਸਦੀ ਸਿੱਖ ਕÏਮ ਨਹੀਂ ਮੰਨੇਗੀ | ਅੱਜ ਦੀ ਮੀਟਿੰਗ ਵਿਚ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਬਲਵਿੰਦਰ ਸਿੰਘ ਲਾਇਲਪੁਰੀ , ਜਥੇਦਾਰ ਪਿ੍ਤਪਾਲ ਸਿੰਘ ਇੰਦਰਜੀਤ ਸਿੰਘ ਮੱਕੜ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਭਾਈ ਅਮਰਜੀਤ ਸਿੰਘ ਚਾਵਲਾ, ਹਰਚਰਨ ਸਿੰਘ ਗੋਹਲਵੜੀਆ, ਗੁਰਦੀਪ ਸਿੰਘ ਲੀਲ, ਤੇਜਿੰਦਰ ਸਿੰਘ ਡੰਗ, ਜਗਦੇਵ ਸਿੰਘ ਗੋਹਲਵੜੀਆ, ਰਛਪਾਲ ਸਿੰਘ ਫ਼ੌਜੀ, ਨਾਨਕ ਸਰ ਠਾਠ ਕੈਲੇ ਤੋਂ ਸੰਤ ਬਾਬਾ ਗੁਰਦੀਪ ਸਿੰਘ, ਡਾ: ਪਰਮਜੀਤ ਸਿੰਘ, ਬਾਬਾ ਦਿਆਲ ਸਿੰਘ, ਜਥੇ: ਚਰਨ ਸਿੰਘ, ਕੁਲਵਿੰਦਰ ਸਿੰਘ ਪਿ੍ੰਸ, ਗੁਰਦੇਵ ਸਿੰਘ ਖੁੱਲਰ, ਰਵਿੰਦਰ ਸਿੰਘ ਬੇਦੀ, ਦਵਿੰਦਰ ਸਿੰਘ ਮਾਨ, ਅਵਤਾਰ ਸਿੰਘ ਨਿਰਬਾਣ, ਰਤਨ ਚੋਪੜਾ, ਹਰਵਿੰਦਰ ਸਿੰਘ ਸਿੱਧੂ, ਪਰਮਜੀਤ ਸਿੰਘ ਨੱਤ, ਮਨਜੀਤ ਸਿੰਘ, ਮਾਸਟਰ ਸੁਰਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |