ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਨਿਤ ਵਾਸਨ, ਕੁਲਦੀਪ ਸਿੰਘ, ਸੁਰਿੰਦਰ ਪਾਲ, ਅਨਿਲ ਕੁਮਾਰ, ਸੁਮੀਤ ਕੁਮਾਰ, ਰਕੇਸ਼ ਕੁਮਾਰ, ਅਮਨ, ਅਰੁਨ ਕੁਮਾਰ, ਦੇਸ਼ਰਾਜ, ਵਿਜੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਡੇਅਰੀ ਦੀ ਗੰਦਗੀ ਦਰਿਆ ਵਿਚ ਸੁੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਦੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |