ਲੁਧਿਆਣਾ, 30 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੰੂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਗ੍ਰਹਿ ਵਿਖੇ ਪੁੱਜ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਪੰਜਾਬ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ, ਹਰਮਿੰਦਰ ਸਿੰਘ ਜੱਸੀ ਅਤੇ ਸਾਬਕਾ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਪਿੰਡ ਪੱਧਰ ਤਕ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ | ਉਨ੍ਹਾਂ ਨਵ ਨਿਯੁਕਤ ਪ੍ਰਧਾਨ ਨੰੂ ਵੀ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ |