ਭਾਮੀਆਂ ਕਲਾਂ, 30 ਮਈ (ਜਤਿੰਦਰ ਭੰਬੀ)-ਸੂਬੇ ਭਰ 'ਚ ਹੋਈਆਂ ਨਗਰ ਕੌਂਸਲ ਚੋਣਾਂ 'ਚ 'ਆਪ' ਸਰਕਾਰ ਦੀ ਸ਼ਾਨਦਾਰ ਜਿੱਤ ਨੇ 'ਆਪ' ਸਰਕਾਰ ਦੀਆਂ ਲੋਕਪੱਖੀ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵਾਰਡ ਨੰਬਰ 22 ਤੋਂ ਕੌਂਸਲਰ ਜਸਪਾਲ ਸਿੰਘ ਗਰੇਵਾਲ ਅਤੇ ਹਲਕਾ ਕੋਆਰਡੀਨੇਟਰ ਤੇਜਿੰਦਰ ਸਿੰਘ ਮਿੱਠੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਏ ਜਾ ਰਹੇ ਲੋਕਪੱਖੀ ਫ਼ੈਸਲਿਆਂ ਦਾ ਹੀ ਨਤੀਜਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ 'ਆਪ' ਆਗੂਆਂ ਨੇ ਹੁੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ | ਗਰੇਵਾਲ ਅਤੇ ਮਿੱਠੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਆਏ ਸ਼ਾਨਦਾਰ ਨਤੀਜਿਆਂ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ ਅਤੇ ਲੋਕ ਮੁੜ 'ਆਪ' ਸਰਕਾਰ ਨੂੰ ਸਤਾ ਵਿਚ ਲਿਆਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੁਰੀ ਤਰ੍ਹਾਂ