ਲਾਡੋਵਾਲ, 30 ਮਈ (ਬਲਬੀਰ ਸਿੰਘ ਰਾਣਾ)-ਕਾਂਗਰਸ ਦੇ ਟਕਸਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਵਿਧਾਨ ਸਭਾ ਹਲਕਾ ਗਿੱਲ ਅੰਦਰ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਾਂਗਰਸੀ ਵਰਕਰਾਂ ਅਤੇ ਹੋਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਬੜੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਦÏਰਾਨ ਬਾੜੇਵਾਲ ਨੂੰ ਵਰਕਰਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਨੇੜਲੇ ਪਿੰਡ ਚਾਹੜਾਂ ਵਿਖੇ ਜÏਹਲੀਆਂ ਦੇ ਡੇਰੇ ਵਿਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਾਰਟੀ ਨਾਲ ਜੁੜਿਆ ਹੋਇਆ ਹਰ ਇਕ ਕਾਂਗਰਸੀ ਵਰਕਰ ਪਾਰਟੀ ਦੇ ਵਫ਼ਾਦਾਰ ਸਿਪਾਹੀ ਹੋਣ ਦੇ ਨਾਤੇ ਕੇਵਲ ਬਣਦਾ ਮਾਣ ਸਨਮਾਨ ਹੀ ਚਾਹੁੰਦਾ ਹੈ, ਹਲਕਾ ਗਿੱਲ ਦੇ ਜਿਹੜੇ ਕਾਂਗਰਸੀ ਵਰਕਰਾਂ ਨੂੰ ਅਣਗੌਲਿਆ ਕੀਤਾ ਗਿਆ ਸੀ, ਮੈਂ ਉਨ੍ਹਾਂ ਵਰਕਰਾਂ ਦੇ ਪਿੰਡਾਂ ਵਿਚ ਜਾ ਕੇ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿਚ ਲਿਆਉਣ ਲਈ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਸ਼ਰੀਕ ਹੋ ਰਿਹਾ ਹਾਂ | ਬਾੜੇਵਾਲ ਨੇ ਕਿਹਾ ਕਿ ਪੰਜਾਬ ਅੰਦਰ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ, ਸੂਬੇ ਅੰਦਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਨੂੰ ਸੁੱਖ ਸਹੂਲਤਾਂ ਦੇ ਕੇ ਨਿਵਾਜਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਸਦੇ ਲੋਕਾਂ ਦਾ ਕੁੱਝ ਨਹੀਂ ਸੰਵਾਰਿਆ, ਸਗੋਂ ਜਨਤਾ ਨੂੰ ਵੱਡੇ ਵੱਡੇ ਲਾਰੇ ਲਾ ਕੇ ਗੁਮਰਾਹ ਕੀਤਾ ਗਿਆ | ਬਾੜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਦੀਆਂ ਲੋਕ ਮਾਰੀ ਨੀਤੀਆਂ ਤੋਂ ਦੁਖੀ ਹੋ ਕੇ 2027 ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਸਰਕਾਰ ਬਣਦਿਆਂ ਹੀ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸੁੱਖ ਸਹੂਲਤਾਂ ਦੇ ਕੇ ਨਿਵਾਜਿਆ ਜਾਵੇਗਾ | ਇਸ ਮÏਕੇ ਦਵਿੰਦਰ ਸਿੰਘ ਜÏਹਲ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਰੱਜੋਵਾਲ, ਲਾਡੀ ਜÏਹਰ, ਬਿੱਲੂ ਜÏਹਲ, ਪਾਲੀ ਜÏਹਲ, ਗੁਰਦਿਆਲ ਸਿੰਘ ਨੀਟਾ, ਮੱਖਣ ਲਾਲ ਰੱਜੋਵਾਲ, ਬਲਵੀਰ ਸਿੰਘ ਖਾਲਸਾ, ਬਲਵੀਰ ਸਿੰਘ ਪੰਚ ਮਲਕੀਤ ਸਿੰਘ ਅਤੇ ਕਾਲਾ ਜÏਹਲ ਆਦਿ ਵੀ ਹਾਜ਼ਰ ਸਨ |