21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨੀਟ ਦੇ ਪ੍ਰਸ਼ਨ ਪੱਤਰ ਲਿਜਾਉਣ ਲਈ ਭਾਰਤੀ ਹਵਾਈ ਸੈਨਾ ਦੀ ਵਰਤੋਂ ਕਰਨਾ ਨਿੰਦਣਯੋਗ–ਸੀ.ਪੀ.ਆਈ. <br/>

Ad Position 21
No active advertisement
ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਨੀਟ ਦੇ ਪ੍ਰਸ਼ਨ ਪੱਤਰ ਲਿਜਾਉਣ ਲਈ ਭਾਰਤੀ ਹਵਾਈ ਸੈਨਾ ਦੀ ਵਰਤੋਂ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸੀ.ਪੀ.ਆਈ. ਆਗੂ ਕਾਮਰੇਡ ਡੀ.ਪੀ. ਮੌੜ ਜ਼ਿਲ੍ਹਾ ਸਕੱਤਰ, ਚਮਕੌਰ ਸਿੰਘ, ਐਮ.ਐੱਸ. ਭਾਟੀਆ, ਡਾ. ਰਾਜਿੰਦਰ ਪਾਲ ਸਿੰਘ ਅÏਲਖ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ ਅਤੇ ਵਿਜੈ ਕੁਮਾਰ ੇ ਕਿਹਾ ਕਿ ਭਾਰਤੀ ਹਵਾਈ ਸੈਨਾ ਦਾ ਮੁੱਖ ਕੰਮ ਦੇਸ਼ ਦੀ ਪ੍ਰਭੂ ਸੱਤਾ, ਅਖੰਡਤਾ ਅਤੇ ਸਰਹੱਦਾਂ ਦੀ ਦੁਸ਼ਮਣੀ ਹਮਲਿਆਂ ਤੋਂ ਰੱਖਿਆ ਕਰਨਾ ਹੈ, ਨਾ ਕਿ ਪ੍ਰਸ਼ਨ ਪੱਤਰਾਂ ਨੂੰ ਇਕ ਥਾਂ ਤੋਂ ਦੂਜੇ ਥਾਂ 'ਤੇ ਲਿਜਾਣਾ | ਉਨ੍ਹਾਂ ਕਿਹਾ ਕਿ ਨੀਟ ਦੇ ਪ੍ਰਸ਼ਨ ਪੱਤਰਾਂ ਦੀ ਲੀਕ ਉਨ੍ਹਾਂ ਦਫ਼ਤਰਾਂ ਵਿਚੋਂ ਹੀ ਹੋਈ ਹੈ ਜਿਨ੍ਹਾਂ 'ਤੇ ਮੁੱਖ ਤੌਰ 'ਤੇ ਆਰ.ਐੱਸ.ਐੱਸ. ਨਾਲ ਜੁੜੇ ਲੋਕਾਂ ਦਾ ਕਬਜ਼ਾ ਹੈ | ਮੋਦੀ ਸਰਕਾਰ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆਵਾਂ ਕਰਵਾਉਣ ਵਿਚ ਆਪਣੀ ਨਾਕਾਮੀ ਤੋਂ ਬਚ ਨਹੀਂ ਸਕਦੀ | ਰਿਪੋਰਟਾਂ ਅਨੁਸਾਰ ਪਿਛਲੇ 10 ਸਾਲਾਂ ਦੌਰਾਨ 80 ਤੋਂ ਵੱਧ ਪ੍ਰਸ਼ਨ ਪੱਤਰ ਲੀਕ ਹੋ ਚੁੱਕੇ ਹਨ | ਇਸ ਕਾਰਨ ਉੱਚ ਸਿੱਖਿਆ ਅਤੇ ਰੁਜ਼ਗਾਰ ਦੀ ਆਸ ਰੱਖਣ ਵਾਲੇ ਕਰੋੜਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ | ਇਹ ਬਹੁਤ ਦੁਖਦਾਈ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹੀਆਂ ਘਟਨਾਵਾਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਦੇ ਬਾਵਜੂਦ ਕਦੇ ਵੀ ਇਕ ਸ਼ਬਦ ਤੱਕ ਨਹੀਂ ਬੋਲਿਆ | ਸਿੱਖਿਆ ਮੰਤਰੀ ਕੋਲ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਨੈਤਿਕਤਾ ਤੱਕ ਨਹੀਂ ਹੈ | ਸਰਕਾਰ ਦੀ ਲਗਾਤਾਰ ਨਾਕਾਮੀ ਨੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਨੂੰ ਵਧਾਇਆ ਹੈ, ਜਿਨ੍ਹਾਂ ਨੂੰ ਭਾਰਤ ਦੇ ਮੁੱਖ ਨਿਆਂਧੀਸ਼ ਨੇ 'ਕਾਕਰੋਚ' ਤੱਕ ਕਹਿ ਦਿੱਤਾ ਹੈ | ਅਸੀਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦੇ ਹਾਂ | ਪ੍ਰਧਾਨ ਮੰਤਰੀ ਨੂੰ ਜਨਤਕ ਤੌਰ 'ਤੇ ਸਰਕਾਰ ਦੀ ਨਾਕਾਮੀ ਸਵੀਕਾਰ ਕਰਨੀ ਚਾਹੀਦੀ ਹੈ | ਐਨ.ਟੀ.ਏ. ਨੂੰ ਭੰਗ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰੀਖਿਆਵਾਂ ਦੇ ਆਯੋਜਨ ਦੀ ਯੋਜਨਾ ਆਰ.ਐੱਸ.ਐੱਸ. ਦੀ ਬਜਾਏ ਸਿੱਖਿਆਵਿਦਾਂ ਦੀ ਇਕ ਉੱਚ-ਪੱਧਰੀ ਕਮੇਟੀ ਦੁਆਰਾ ਬਣਾਈ ਜਾਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24