ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਚ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਅਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿਰਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ