16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ ’ਚ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਜਤਿੰਦਰ ਭੰਬੀ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੇਂਦਰ ਸਰਕਾਰ ਵਲੋਂ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸੰਜੇ ਸੰਜੇ ਤਲਵਾੜ ਦੀ ਅਗਵਾਈ ਹੇਠ ਸਮਰਾਲਾ ਚੌਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ| ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਤੇ ਬਲਾਕ ਪ੍ਰਧਾਨ ਵੀ ਮੌਜੂਦ ਸਨ| ਇਸ ਮੌਕੇ ਉਨ੍ਹਾਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਸਿਰਫ਼ 10-12 ਦਿਨਾਂ ਦੇ ਅੰਦਰ ਲਗਾਤਾਰ ਚਾਰ ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕੇਂਦਰ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ‘ਚ ਕੀਤੇ ਵਾਧੇ ਰਾਹੀਂ ਪ੍ਰਤੀ ਲੀਟਰ ਲਗਪਗ 7.5 ਰੁਪਏ ਦੇ ਕੁੱਲ ਵਾਧੇ ਨਾਲ ਮਹਿੰਗਾਈ ਵਿਚ ਚੋਖਾ ਵਾਧਾ ਹੋ ਗਿਆ, ਜਿਸ ਕਾਰਨ ਪਰਿਵਾਰਾਂ ਲਈ ਆਪਣੇ ਘਰੇਲੂ ਖ਼ਰਚੇ ਚਲਾਉਣੇ ਹੋਰ ਵੀ ਮੁਸ਼ਕਿਲ ਹੋ ਗਏ ਹਨ। ਆਗੂਆਂ ਨੇ ਸਰਕਾਰ ਤੋਂ ਤੁਰੰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਹੈ, ਤਾਂ ਜੋ ਘਰੇਲੂ ਪਰਿਵਾਰਾਂ, ਰੋਜ਼ਾਨਾ ਯਾਤਰੀਆਂ ਤੇ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਹੱਥ ਵਿਚ ਤਖ਼ਤੀਆਂ ਫੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਲਈ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮਹਿੰਗਾਈ ਦੀ ਮਾਰ ਹਰ ਵਰਗ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਜਨ ਵਿਰੋਧੀ ਨੀਤੀਆਂ ਕਰਕੇ ਸਾਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ ਤਾਂ ਕਿ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ ਅਤੇ ਤੇਲ ਦੀਆਂ ਕੀਮਤਾਂ ਨੂੰ ਠੱਲ੍ਹ ਪੈ ਸਕੇ| ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਕਾਰਕੁਨਾਂ ਦੇ ਸਨਮਾਨ ਸਮਾਗਮ ’ਚ ਪੁੱਜੇ ਇਕਬਾਲ ਸਿੰਘ ਲਾਲਪੁਰਾ ਅਗਲੀ ਖ਼ਬਰ ਹਾਰੇ ਉਮੀਦਵਾਰਾਂ ਦਾ ਹÏਸਲਾ ਵਧਾਉਣ ਘਰ-ਘਰ ਪਹੁੰਚੇ ਮਲੂਕਾ
Ad Position 24