16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨਾਲ ਇਕ ਵਿਸ਼ੇਸ਼ ਮੀਟਿੰਗ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ। ਇਸ ਮੌਕੇ ਅਕਾਲੀ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਦੌਰਾਨ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਲੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਸਿਰੋਪਾ� ਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਜਥੇਦਾਰ ਸਾਹਿਬ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਕੌਮ ਲਈ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਜ਼ਿੰਮੇਵਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਰਿਆਦਾ, ਮਹੱਤਤਾ ਅਤੇ ਉਸਦੀ ਸ਼ਾਨ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਪੰਥਕ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਸੰਗਤ ਦੀ ਅਗਵਾਈ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜੋ ਕਿ ਸ਼ਲਾਘਾਯੋਗ ਉਪਰਾਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿਚ ਵੀ ਗੁਰੂ ਘਰ ਦੀਆਂ ਪਰੰਪਰਾਵਾਂ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਹਰ ਸਿੱਖ ਨੂੰ ਇਸ ਦੀ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਾਲਣਾ ਸਮੇਂ ਦੀ ਮੁੱਖ ਲੋੜ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਪੰਥ ਦੀ ਤਰੱਕੀ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਸਾਂਝੇ ਯਤਨ ਬਹੁਤ ਜ਼ਰੂਰੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀ. ਐਸ. ਗਰੇਵਾਲ, ਹਿਤੇਸ਼ਇੰਦਰ ਸਿੰਘ ਗਰੇਵਾਲ, ਹਰਪਾਲ ਸਿੰਘ ਖਾਲਸਾ, ਮਾਸਟਰ ਰਣਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਇੰਦਰਜੀਤ ਸਿੰਘ ਗਿੱਲ, ਸਰਬਜੀਤ ਸਿੰਘ ਛਾਪਾ, ਸੁਖਦੇਵ ਸਿੰਘ ਬਾੜੇਵਾਲ, ਦਿਲਰਾਜ ਸਿੰਘ, ਰਕੇਸ਼ ਇੰਦਰ ਸਿੰਘ ਰੂਬੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਜੂਨ ’84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਫ਼ੋਨ ’ਚ ਰੁੱਝੇ ਵਿਅਕਤੀ ਦੀ ਐਕਟਿਵਾ ਲੈ ਕੇ ਨੌਜਵਾਨ ਫ਼ਰਾਰ
Ad Position 24