ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ ‘84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ ਹਨ। ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਲਿਖੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਂ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ .ਐਸ. ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਭਗਵਿੰਦਰ ਕੌਰ ਸਲੂਜਾ, ਸਤਿੰਦਰਪਾਲ ਕੌਰ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।