ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਇਕ ਨÏਜਵਾਨ ਨੂੰ ਪਿਸਤÏਲ ਅਤੇ ਹੋਰ ਸਾਮਾਨ ਸਮੇਤ ਕਾਬੂ ਕੀਤਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕੁਲਵਿੰਦਰ ਸਿੰਘ ਉਰਫ਼ ਸੀਪਾ ਪੁੱਤਰ ਸ਼ਮਸ਼ੇਰ ਸਿੰਘ ਫਾਂਸੀ ਪਿੰਡ ਬਲਾਲਾ, ਸਮਰਾਲਾ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ ਅਤੇ ਉਹ ਨਸ਼ੇ ਕਰਨ ਦਾ ਆਦਤ ਆਦੀ ਹੈ | ਕਥਿਤ ਦੋਸ਼ੀ ਨੇ ਮੋਗੇ ਤੋਂ ਇਕ ਪਿਸਤੌਲ ਚੋਰੀ ਕੀਤਾ ਸੀ, ਜਿਸ ਨੂੰ ਦਿਖਾ ਕੇ ਉਹ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਉਨ੍ਹਾਂ ਦੱਸਿਆ ਦੋਸ਼ੀ ਨੇ ਪਿੰਡ ਵਿਚ ਦਹਿਸ਼ਤ ਫੈਲਾਉਣ ਲਈ ਗੋਲੀਆਂ ਵੀ ਚਲਾਈਆਂ ਸਨ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢