21 ਮੈਂਬਰੀ ਸੰਸਦੀ ਸਟੈਂਡਿੰਗ ਕਮੇਟੀ ਵਲੋਂ ਪੀ.ਏ.ਯੂ. ਦਾ ਦੌਰਾ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਤੇ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ | ਤਸਵੀਰ : ਸੇਵਕ ਸਿੰਘ
<br/>
02-06-2026
ਪੀ.ਏ.ਯੂ. ਨੂੰ ਹਰ ਸਾਲ 50 ਤੋਂ 60 ਕਰੋੜ ਦੀ ਨਿਯਮਤ ਗ੍ਰਾਂਟ ਦਿੱਤੀ ਜਾਵੇ-ਰਾਜਾ ਵੜਿੰਗ
ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਨੀ ਨੂੰ ਇਕ ਵਿਸਥਾਰ ਸਹਿਤ ਮੰਗ ਪੱਤਰ ਸੌਂਪਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਖੋਜ ਕਾਰਜਾਂ ਵਾਸਤੇ ਯਕਮੁਸ਼ਤ 1000 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਅਤੇ ਇਸ ਤੋਂ ਇਲਾਵਾ ਹਰ ਸਾਲ 50 ਤੋਂ 60 ਕਰੋੜ ਰੁਪਏ ਦੀ ਨਿਯਮਤ ਗਰਾਂਟ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੀ.ਏ.ਯੂ. ਨੂੰ ਲੰਮੇ ਸਮੇਂ ਤੋਂ ਲੋੜੀਂਦੇ ਫੰਡ ਨਹੀਂ ਮਿਲ ਰਹੇ ਹਨ ਅਤੇ ਕਈ ਵਾਰ ਕਰਮਚਾਰੀਆਂ ਤੇ ਵਿਗਿਆਨੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਿਆਂ ਦੀ ਕਮੀ ਹੋ ਜਾਂਦੀ ਹੈ |