05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੀਵਰੇਜ ਸੰਕਟ ਤੋਂ ਭੜਕੇ ਡੇਅਰੀ ਮਾਲਕਾਂ ਨੇ ਹੰਬੜਾਂ ਰੋਡ ਕੀਤਾ ਜਾਮ <br/>

Ad Position 21
No active advertisement
ਹੈਬੋਵਾਲ ਡੇਅਰੀ ਐਸੋਸੀਏਸ਼ਨ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ ਨਾਲ ਗੱਲਬਾਤ ਕਰਦੇ ਹੋਏ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ | ਤਸਵੀਰ-ਸੇਵਕ ਸਿੰਘ <br/> 02-06-2026
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਹੈਬੋਵਾਲ ਡੇਅਰੀ ਕੰਪਲੈਕਸ ਵਿਚ ਲੰਮੇ ਸਮੇਂ ਤੋਂ ਚੱਲ ਰਹੀਆਂ ਸੀਵਰੇਜ, ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀਆਂ ਸਮੱਸਿਆਵਾਂ ਤੋਂ ਨਾਰਾਜ਼ ਡੇਅਰੀ ਮਾਲਕਾਂ ਨੇ ਸੋਮਵਾਰ ਨੰੂ ਹੈਬੋਵਾਲ ਡੇਅਰੀ ਐਸੋਸੀਏਸ਼ਨ ਦੇ ਪ੍ਰਦਾਨ ਕੁਲਦੀਪ ਸਿੰਘ ਲਹੌਰੀਆ ਦੀ ਅਗਵਾਈ ਹੇਠ ਹੰਬੜਾਂ ਰੋਡ ਨੰੂ ਟਰਾਲੀਆਂ ਲਗਾ ਕੇ ਜਾਮ ਕਰ ਦਿੱਤਾ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਰੋਸ ਪ੍ਰਦਰਸ਼ਨ ਕਾਰਨ ਇਲਾਕੇ ਵਿਚ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੰੂ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਡੇਅਰੀ ਮਾਲਕਾਂ ਵਲੋਂ ਹੰਬੜਾਂ ਰੋਡ ਜਾਮ ਕਰਨ ਉਪਰੰਤ ਨਿਗਮ ਦੇ ਜ਼ੋਨ ਡੀ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਸੀ | ਇਸ ਦੌਰਾਨ ਮੌਕੇ 'ਤੇ ਪੁੱਜੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਉਨ•ਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਡੇਅਰੀ ਮਾਲਕਾਂ ਨੇ ਰੋਡ ਜਾਮ ਖੋਲ• ਦਿੱਤਾ ਅਤੇ ਆਪਣਾ ਧਰਨਾ ਸਮਾਪਤ ਕਰ ਦਿੱਤਾ | ਪ੍ਰਧਾਨ ਕੁਲਦੀਪ ਸਿੰਘ ਲਹੌਰੀਆ ਨੇ ਦੋਸ਼ ਲਗਾਇਆ ਕਿ ਹੰਬੜਾਂ ਰੋਡ ਡੇਅਰੀ ਕੰਪਲੈਕਸ ਵਿਚ ਪ੍ਰਸ਼ਾਸਨ ਸੀਵਰੇਜ, ਪਾਣੀ ਦੀ ਨਿਕਾਸੀ ਨੰੂ ਯਕੀਨੀ ਬਣਾਉਣ ਵਿਚ ਬੁਰੀ ਤਰ•ਾਂ ਨਾਕਾਮ ਸਾਬਤ ਹੋ ਰਿਹਾ ਹੈ | ਉਨ•ਾਂ ਕਿਹਾ ਕਿ ਡੇਅਰੀ ਕੰਪਲੈਕਸ ਦੀਆਂ ਸੜਕਾਂ ਅਤੇ ਡੇਅਰੀਆਂ ਦੇ ਅੰਦਰ ਗੰਦਾ ਪਾਣੀ ਲਗਾਤਾਰ ਖੜ•ਾ ਰਹਿੰਦਾ ਹੈ, ਜਿਸ ਕਾਰਨ ਪਸ਼ੂਆਂ ਅਤੇ ਮਨੁੱਖਾਂ ਦੀ ਸਿਹਤ ਲਈ ਗੰਭੀਰ ਖਤਰਾ ਪੈਦਾ ਹੋ ਗਿਆ ਹੈ | ਉਨ•ਾਂ ਕਿਹਾ ਕਿ ਨਿਗਮ ਪ੍ਰਸ਼ਾਸਨ ਸਫ਼ਾਈ ਪ੍ਰਬੰਧਾਂ ਨੰੂ ਵੀ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਸਫਲ ਰਿਹਾ ਹੈ | ਡੇਅਰੀ ਮਾਲਕਾਂ ਨੰੂ ਗੋਹੇ ਦੀ ਨਿਕਾਸੀ ਲਈ ਲੋੜੀਂਦੇ ਰੇਹੜੇ ਵੀ ਅਜੇ ਤੱਕ ਮੁਹੱਈਆ ਨਹੀਂ ਕਰਵਾਏ ਗਏ, ਜਿਸ ਕਾਰਨ ਸਮੱਸਿਆ ਹੋਰ ਗੰਭੀਰ ਬਣਦੀ ਜਾ ਰਹੀ ਹੈ | ਲਹੌਰੀਆ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਗਰ ਪ੍ਰਸ਼ਾਸਨ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਡੇਅਰੀ ਮਾਲਕ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪਰਮਜੀਤ ਸਿੰਘ, ਭੁਪਿੰਦਰ ਸਿੰਘ, ਹਰਚਰਨ ਸਿੰਘ, ਕਮਲ ਚੌਧਰੀ ਸਮੇਤ ਵੱਡੀ ਗਿਣਤੀ ਵਿਚ ਡੇਅਰੀ ਮਾਲਕ ਅਤੇ ਐਸੋਸੀਏਸ਼ਨ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਦੀ ਜਾਂਚ ਮੁਹਿੰਮ ਜੰਗੀ ਪੱਧਰ 'ਤੇ ਜਾਰੀ, ਨਾਮੀ ਬ੍ਰਾਂਡ ਮੁੜ ਆਏ ਜਾਂਚ ਦੇ ਘੇਰੇ 'ਚ ਅਗਲੀ ਖ਼ਬਰ 21 ਮੈਂਬਰੀ ਸੰਸਦੀ ਸਟੈਂਡਿੰਗ ਕਮੇਟੀ ਵਲੋਂ ਪੀ.ਏ.ਯੂ. ਦਾ ਦੌਰਾ
Ad Position 24