ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਪਹਿਲੀ ਅਤੇ ਦੁਨੀਆ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ, ਜਿਸ ਦੇ ਨਾਲ ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮÏਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬਖ਼ਸ਼ੇ ਭਗਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਇਹ ਪ੍ਰਗਟਾਵਾ ਅੱਜ ਗਿਆਨੀ ਜਸਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਲਈ ਲਗਾਏ ਅਟੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਆਪਣੇ ਗ੍ਰਹਿ ਵਿਖੇ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ¢ ਇਸ ਸਮੇਂ ਉਨ੍ਹਾਂ ਦੇ ਨਾਲ ਅੰਮਿ੍ਤ ਸਾਗਰ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਪਰਗਟ ਸਿੰਘ ਗਰੇਵਾਲ, ਤਜਿੰਦਰਪਾਲ ਸਿੰਘ, ਦਾਨ ਸਿੰਘ, ਰਣਜੀਤ ਸਿੰਘ ਰਿੰਕੂ, ਉਤਮਜੀਤ ਸਿੰਘ ਸਲੂਜਾ, ਜਗਤਾਰ ਸਿੰਘ, ਰਤਨ ਸਿੰਘ, ਰਵੀ ਕੁਮਾਰ, ਬਾਬੂ ਰਾਮ, ਦਲਜੀਤ ਕÏਰ ਭਾਟੀਆ, ਅਰਵਿੰਦਰ ਕÏਰ, ਨਵਤੇਜ ਸਿੰਘ ਕਾਲੜਾ, ਜੈਸਮੀਨ ਕÏਰ ਭਾਟੀਆ, ਨਵਲੀਨ ਕÏਰ, ਅਮਨਦੀਪ ਕÏਰ ਬੱਗਾ ਆਦਿ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |