ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤÏਰ 'ਤੇ ਪੁੱਜੇ | ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ, ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਗਏ ਗੁਰਮਤਿ ਸਿਧਾਂਤਾਂ ਨੂੰ ਜੀਵਨ ਵਿਚ ਅਪਣਾ ਕੇ ਹੀ ਮਨੁੱਖ ਸੱਚੀ ਆਤਮਿਕ ਸ਼ਾਂਤੀ ਅਤੇ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ¢ ਇਸ ਸਮੇਂ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪਿ੍ੰਸ, ਗੁਰਜੀਤ ਸਿੰਘ ਟੋਨੀ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕÏਰ ਖੇੜੀਕਲਾਂ, ਰਵਨੀਤ ਕÏਰ ਖੇੜੀਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢ ਇਸ ਮÏਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |